ਪੰਜਾਬ

punjab

ETV Bharat / state

Amritpal Arrest: ਐਸਜੀਪੀਸੀ ਮੈਂਬਰ ਸਿਆਲਕਾ ਨੇ ਕਿਹਾ, ਜਲਦ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਕੈਦੀਆਂ ਨਾਲ ਕਰਾਂਗੇ ਮੁਲਾਕਾਤ - Sikh prisoners in Dibrugarh Jail

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਐਤਵਾਰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਮਤਾ ਪਾਇਆ ਗਿਆ ਹੈ ਕਿ ਅਸਾਮ ਜੇਲ੍ਹ ਵਿੱਚ ਬੰਦ ਸਿੱਖਾਂ ਲਈ ਕਾਨੂੰਨੀ ਲੜਾਈ ਲੜਣਗੇ ਤੇ ਜਲਦ ਮੁਲਾਕਾਤ ਕਰਨਗੇ।

SGPC member Advocate Bhagwant Singh Sialka,Amritpal Arrest
SGPC member Advocate Bhagwant Singh Sialka

By

Published : Apr 24, 2023, 8:21 AM IST

Amritpal Arrest: ਐਸਜੀਪੀਸੀ ਮੈਂਬਰ ਸਿਆਲਕਾ ਨੇ ਕਿਹਾ, ਜਲਦ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਕੈਦੀਆਂ ਨਾਲ ਕਰਾਂਗੇ ਮੁਲਾਕਾਤ

ਅੰਮ੍ਰਿਤਸਰ: ਬੀਤੇ ਦਿਨ ਮੋਗਾ ਦੇ ਪਿੰਡ ਰੋਡੇ ਵਿਖੇ ਗੁਰਦੁਆਰਾ ਸਾਹਿਬ ਤੋਂ 36 ਦਿਨਾਂ ਤੋਂ ਫ਼ਰਾਰ ਚੱਲ ਰਹੇ ਅੰਮ੍ਰਿਤਪਾਲ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ। ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਦੇ ਹੋਰ 9 ਸਾਥੀ ਵੀ ਬੰਦ ਹਨ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਅੰਮ੍ਰਿਤਪਾਲ ਸਿੰਘ ਤੇ ਹੋਰ ਸਾਥੀਆਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰ ਰਹੇ ਹਨ।

ਅੰਮ੍ਰਿਤਪਾਲ ਦੇ ਪਰਿਵਾਰ ਨਾਲ ਮੁਲਾਕਾਤ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਵੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਅਤੇ ਆਪਣੇ ਵੱਲੋਂ ਸਾਰੀ ਸਹਾਇਤਾ ਦੇਣ ਦੀ ਗੱਲ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਜੇਲ੍ਹ ਵਿੱਚ ਉਨ੍ਹਾਂ ਦੇ ਪੁੱਤਰ ਦੀ ਅਤੇ ਪਰਿਵਾਰ ਨਾਲ ਮੁਲਾਕਾਤ ਜ਼ਰੂਰ ਕਰਵਾਉਣਗੇ।

ਹਕੂਮਤ ਨੌਜਵਾਨਾਂ ਨਾਲ ਧੱਕਾ ਕਰ ਰਹੀ: ਭਗਵੰਤ ਸਿੰਘ ਸਿਆਲਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜੋ ਕੁਝ ਵੀ ਹਕੂਮਤ ਵੱਲੋਂ ਪੰਜਾਬ ਦੇ ਨੌਜਵਾਨਾਂ ਨਾਲ ਕੀਤਾ ਜਾ ਰਿਹਾ ਹੈ, ਉਹ ਧੱਕਾ ਹੈ। ਸਿਆਲਕਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਵਿੱਚ ਅੰਮ੍ਰਿਤਪਾਲ ਨੂੰ 36 ਦਿਨਾਂ ਤੋਂ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ, ਪਰ ਫਿਰ ਉਹ ਫੜ੍ਹਿਆ ਨਹੀਂ ਗਿਆ ਸੀ। ਐਤਵਾਰ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਖੁਦ ਹੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਪਿੰਡ ਰੋਡੇ ਵਿੱਚ ਆਪਣੀ ਗ੍ਰਿਫਤਾਰੀ ਦਿੱਤੀ ਗਈ ਹੈ।

ਸਾਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ : ਭਗਵੰਤ ਸਿੰਘ ਸਿਆਲਕਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਣਬੁੱਝ ਕੇ ਪੰਜਾਬ ਦੇ ਨੌਜਵਾਨਾਂ ਦੇ ਉੱਪਰ ਤਸ਼ੱਦਦ ਢਾਹਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਜਾ ਰਿਹਾ ਹੈ। ਸਾਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਗਰੇਜ਼ ਹਕੂਮਤ ਦੇ ਸਮੇਂ ਸਾਡੇ ਨੌਜਵਾਨਾਂ ਨੂੰ ਕਾਲੇ ਪਾਣੀ ਦੀਆਂ ਜੇਲ੍ਹਾਂ ਵਿੱਚ ਰੱਖਿਆ ਜਾਂਦਾ ਸੀ, ਉਸੇ ਤਰ੍ਹਾਂ ਹੀ ਪੰਜਾਬ ਦੀ ਹਕੂਮਤ ਸਾਨੂੰ ਪੰਜਾਬ ਤੋਂ ਬਾਹਰਲੀਆਂ ਸਟੇਟਾਂ ਵਿੱਚ ਰੱਖ ਰਹੀ ਹੈ, ਤਾਂ ਜੋ ਸਾਡਾ ਵਜੂਦ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਸਰਕਾਰਾਂ ਕੋਲੋਂ ਨਸ਼ਾ ਖ਼ਤਮ ਹੁੰਦਾ ਨਹੀਂ ਵੇਖ ਹੋਇਆ।

ਅੰਮ੍ਰਿਤਪਾਲ ਦੀ ਪਤਨੀ ਨੂੰ ਤੰਗ ਕਰਨਾ ਗ਼ਲਤ:ਭਗਵੰਤ ਸਿੰਘ ਸਿਆਲਕਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਨੂੰ ਵੀ ਜਾਣ ਬੁੱਝ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਵੀ ਰੋਕਿਆ ਗਿਆ ਹੈ। ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਸਾਡੇ ਦੇਸ਼ ਦਾ ਸੰਵਿਧਾਨ ਸਾਨੂੰ ਕਹਿੰਦਾ ਹੈ ਕਿ ਅਸੀਂ ਕਦੀ ਵੀ ਦੇਸ਼ ਚੋਂ ਬਾਹਰ ਜਾਣਾ ਹੋਵੇ ਜਾਂ ਦੇਸ਼ ਵਿੱਚ ਵਾਪਸ ਆਉਣਾ ਹੋਵੇ ਤਾਂ ਸਾਨੂੰ ਕੋਈ ਵੀ ਸਰਕਾਰ ਰੋਕ ਨਹੀਂ ਸਕਦੀ। ਪਰ, ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਜਾਣ-ਬੁੱਝ ਕੇ ਸਾਡੇ ਨੌਜਵਾਨਾਂ ਨੂੰ ਅਤੇ ਸਾਡੀਆਂ ਧੀਆਂ ਭੈਣਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਸਿਆਲਕਾ ਨੇ ਕਿਹਾ ਕਿ ਹੁਣ ਜਲਦ ਹੀ ਸਾਰੇ ਪਰਿਵਾਰਿਕ ਮੈਂਬਰਾਂ ਨੂੰ ਜੇਲ੍ਹ ਵਿੱਚ ਬੰਦ ਉਨ੍ਹਾਂ ਦੇ ਬੱਚਿਆਂ ਦੀ ਮੁਲਾਕਾਤ ਜ਼ਰੂਰ ਕਰਵਾਉਣਗੇ।

ਇਹ ਵੀ ਪੜ੍ਹੋ:Arrest of Amritpal Singh: ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਮਾਤਾ ਬਲਵਿੰਦਰ ਕੌਰ ਦਾ ਕਹਿਣਾ, ਮੇਰੇ ਪੁੱਤ ਨੂੰ ਨਹੀਂ ਫੜ ਸਕੀ ਪੁਲਿਸ, ਉਸ ਨੇ ਖੁਦ ਕੀਤਾ ਸਰੰਡਰ

ABOUT THE AUTHOR

...view details