ਅੰਮ੍ਰਿਤਸਰ: ਪਾਕਿਸਤਾਨ 'ਚ ਸਥਿੱਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਨਾਲ ਸ਼ਰਾਬ ਅਤੇ ਮੀਟ ਪਰੋਸ ਕੇ ਨਾਚ ਗਾਣੇ ਵਾਲੀ ਹੋਈ ਪਾਰਟੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹਰ ਪਾਸੇ ਇਸ ਦੀ ਨਿਖੇਧੀ ਹੋ ਰਹੀ ਹੈ। ਇਸ ਦੇ ਖਿਲਾਫ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ਼ ਵੱਲੋ ਅਕਾਲ ਤਖਤ ਸਾਹਿਬ ਨੂੰ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਗਰੇਵਾਲ ਨੇ ਕਿਹਾ ਕਿ ਇਸ ਪਾਰਟੀ ਦੇ ਵਿੱਚ ਸਾਡੇ ਸਤਿਕਾਰਯੋਗ ਗ੍ਰੰਥੀ ਸਿੰਘ ਵੀ ਹਾਜ਼ਰ ਸਨ। ਜਿਹੜੇ ਗੁਰਦੁਆਰਾ ਪ੍ਰਬੰਧਾਂ ਦੇ ਵਿੱਚ ਪਾਕਿਸਤਾਨ ਦੇ ਨੁਮਾਇੰਦਗੀ ਕਰਦੇ ਹਨ। ਇਹ ਦੇਖ ਕੇ ਹਿਰਦੇ ਨੂੰ ਠੇਸ ਪਹੂੰਚੀ ਹੈ। ਅਜਿਹਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਮਰਿਆਦਾ ਨੂੰ ਭੰਗ ਕਰਨਾ ਬਹੁਤ ਹੀ ਮੰਦਭਾਗਾ:ਉਹਨਾਂ ਕਿਹਾ ਕਿ ਸਿੱਖਾਂ ਦੇ ਮਨਾਂ ਦੇ ਵਿੱਚ ਇਸ ਪ੍ਰਤੀ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਇਹ ਗੁਰਦੁਆਰਾ ਸਾਹਿਬ ਦੀ ਪਵਿੱਤਰਤਾ ਤੇ ਮਰਿਆਦਾ ਕੋਈ ਵੀ ਧਾਰਮਿਕ ਸਥਾਨ ਹੈ, ਉਥੋਂ ਦੀ ਮਰਿਆਦਾ ਹੁੰਦੀ ਹੈ ਉਹਨਾਂ ਦੀ ਮਰਿਆਦਾ ਨੂੰ ਭੰਗ ਕਰਨਾ ਇਹ ਬਹੁਤ ਹੀ ਮੰਦਭਾਗੀ ਗੱਲ ਹੈ।ਉਹਨਾਂ ਕਿਹਾ ਕਿ ਪਾਕਿਸਤਾਨ ਦੀ ਸਰਕਾਰ ਤੇ ਪਾਕਿਸਤਾਨ ਦੇ ਅਧਿਕਾਰੀ ਜਿਹੜੇ ਬੜੀ ਬੇਖੂਬੀ ਗੁਰਦੁਆਰਿਆਂ ਦੀ ਮਰਿਆਦਾ ਨੂੰ ਸਮਝਦੇ ਹਨ ਜੋ ਵੀ ਇਹ ਘਟਨਾ ਵਾਪਰੀ ਬਹੁਤ ਹੀ ਮਾੜਾ ਹੈ ਸਿੱਖ ਕੌਮ ਇਸ ਗੱਲ ਨੂੰ ਲੈ ਕੇ ਬਹੁਤ ਚਿੰਤਿਤ ਹੈ ਉਹਨਾਂ ਕਿਹਾ ਮੈਂ ਆਪਣੇ ਵੱਲੋਂ ਤੇ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਸ਼੍ਰੋਮਣੀ ਕਮੇਟੀ ਦਾ ਮੈਂਬਰ ਹੋਣ ਦੇ ਨਾਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਜੀ ਨੂੰ ਇਹ ਬੇਨਤੀ ਕਰਦਾ ਹਾਂ ਇਹ ਸਿੱਖਾਂ ਦੀ ਭਾਵਨਾ ਨਾਲ ਜੁੜਿਆ ਮੁੱਦਾ ਹੈ ਇਹ ਆਪਣਾ ਪੱਖ ਸਪਸ਼ਟ ਕਰਨ ਜਿਹੜੇ ਲੋਕ ਇਸ ਗੱਲ ਦੇ ਲਈ ਦੋਸ਼ੀ ਹਨ ਉਸ ਦੇ ਖਿਲਾਫ ਸਖਤ ਕਾਰਵਾਈ ਕਰਨਤਾਂ ਜੋ ਇਹ ਘਟਨਾ ਤੋਂ ਬਾਅਦ ਕੋਈ ਅਜਿਹੀ ਘਟਨਾ ਨਾ ਵਾਪਰ ਸਕੇ।