ਪੰਜਾਬ

punjab

ETV Bharat / state

ਸ੍ਰੀ ਹਰਿਮੰਦਰ ਸਾਹਿਬ ਅੰਦਰ ਔਰਤਾਂ ਨੂੰ ਕੀਰਤਨ ਕਰਨ ਦੇ ਮਤੇ ਤੇ ਐਸ.ਜੀ.ਪੀ.ਸੀ. ਮੈਂਬਰ ਨੇ ਕੀਤਾ ਵਿਰੋਧ - ਐਸ.ਜੀ.ਪੀ.ਸੀ. ਮੈਂਬਰ ਬੀਬੀ ਕਿਰਨਜੋਤ ਕੌਰ

ਪੰਜਾਬ ਸਰਕਾਰ ਵੱਲੋਂ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਅੰਦਰ ਔਰਤਾਂ ਨੂੰ ਕੀਰਤਨ ਕਰਨ ਦੀ ਆਗਿਆ ਦੇਣ ਸਬੰਧੀ ਪਾਸ ਕੀਤੇ ਗਏ ਮਤੇ ਤੇ ਬੋਲਦਿਆਂ ਐਸ ਜੀ ਪੀ ਸੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਕੜਾ ਵਿਰੋਧ ਪ੍ਰਗਟ ਕੀਤਾ ਹੈ।

ਫ਼ੋਟੋ

By

Published : Nov 8, 2019, 3:04 PM IST

ਅੰਮ੍ਰਿਤਸਰ: ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਅੰਦਰ ਔਰਤਾਂ ਨੂੰ ਕੀਰਤਨ ਕਰਨ ਦੀ ਆਗਿਆ ਦੇਣ ਸਬੰਧੀ ਮਤਾ ਪਾਸ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਮਤੇ ਤੇ ਬੋਲਦਿਆਂ ਐਸ.ਜੀ.ਪੀ.ਸੀ. ਮੈਂਬਰ ਬੀਬੀ ਕਿਰਨਜੋਤ ਕੌਰ ਨੇ ਕੜਾ ਵਿਰੋਧ ਪ੍ਰਗਟ ਕੀਤਾ ਹੈ।

ਵੀਡੀਓ

ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਪਿਛਲੇ 20 ਸਾਲਾਂ ਤੋਂ ਲਗਾਤਾਰ ਇਹ ਮੁੱਦਾ ਸਰਗਰਮ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਔਰਤਾਂ ਨੂੰ ਕੀਰਤਨ ਕਰਨ ਦੀ ਇਜ਼ਾਜ਼ਤ ਦੇਣੀ ਚਾਹੀਦੀ ਹੈ। ਉਹ ਖੁਦ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਔਰਤਾ ਨੂੰ ਕੀਰਤਨ ਕਰਨ ਦੀ ਇਜ਼ਾਜ਼ਤ ਦੇਣ ਦੀ ਮੰਗ ਕਰਦੇ ਆ ਰਹੇ ਹਨ ਤੇ ਇਸ ਸਬੰਧੀ ਐਸ.ਜੀ.ਪੀ.ਸੀ. ਨੂੰ ਕਈ ਵਾਰ ਬੇਨਤੀ ਵੀ ਕਰ ਚੁੱਕੇ ਹਨ। ਪਰ ਹੁਣ ਜਦ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਤੇ ਇਸ ਤੋ ਵੱਧ ਪਾਵਨ ਦਿਹਾੜਾ ਕੋਈ ਨਹੀਂ ਹੈ।

ਬੀਬੀ ਕਿਰਨਜੋਤ ਕੌਰ ਨੇ ਕਿਹਾ ਜਿਥੋਂ ਤੱਕ ਪੰਜਾਬ ਵਿਧਾਨ ਸਭਾ ਦਾ ਸਬੰਧ ਹੈ ਉਨ੍ਹਾਂ ਨੂੰ ਅਜਿਹੇ ਮੁੱਦਿਆਂ ਤੋਂ ਦੂਰ ਹੀ ਰਹਿਣਾ ਚਾਹੀਦਾ ਹੈ ਤੇ ਕਿਸੇ ਵੀ ਧਰਮ ਨਿਰਪੱਖ ਸਰਕਾਰ ਨੂੰ ਕੋਈ ਹੱਕ ਨਹੀਂ ਕਿ ਉਹ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਹਸਤਕਸ਼ੇਪ ਕਰੇ। ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਉਹ ਸਰਕਾਰ ਦੇ ਇਸ ਮਤੇ ਦੀ ਕੜੀ ਨਿੰਦਾ ਕਰਦੇ ਹਨ। ਬੀਬੀ ਕਿਰਨਜੋਤ ਕੌਰ ਨੇ ਕਿਹਾ ਕਿ ਜੇਕਰ ਵੱਖ-ਵੱਖ ਸਿੱਖ ਸੰਗਠਨ ਮਿਲ ਕੇ ਇਹ ਮਤਾ ਪਾਸ ਕਰਦੇ ਹਨ ਤਾਂ ਵੀ ਉਹ ਇਹ ਮਤਾ ਸਵਿਕਾਰ ਕਰਦੇ ਹਨ ਪਰ ਪੰਜਾਬ ਸਰਕਾਰ ਨੂੰ ਕੋਈ ਅਧਿਕਾਰ ਨਹੀਂ ਹੈ ਕਿ ਉਹ ਅਜਿਹੇ ਮਤੇ ਪਾਸ ਕਰੇ।

ABOUT THE AUTHOR

...view details