ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਨਿੱਚਰਵਾਰ ਨੂੰ 12 ਅਰਬ 5 ਕਰੋੜ 3 ਲੱਖ ਰੁਪਏ ਦਾ ਬਜਟ ਪਾਸ ਕਰ ਦਿੱਤਾ ਹੈ। ਸਾਲ 2019-20 ਲਈ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਇਹ ਬਜਟ ਪਿਛਲੇ ਸਾਲ ਦੇ ਬਜਟ ਦੇ ਮੁਕਾਬਲੇ 45 ਕਰੋੜ ਰੁਪਏ ਵੱਧ ਹੈ।
ਐੱਸਜੀਪੀਸੀ ਨੇ 12 ਅਰਬ 5 ਕਰੋੜ ਰੁਪਏ ਦਾ ਸਾਲਾਨਾ ਬਜਟ ਕੀਤਾ ਪਾਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 12 ਅਰਬ 5 ਕਰੋੜ 3 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ ਕੀਤਾ ਹੈ। ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵਿਸ਼ੇਸ਼ ਤੌਰ 'ਤੇ ਮਨਾਏ ਜਾਣ ਨੂੰ ਤਰਜੀਹ ਦਿੱਤੀ ਗਈ ਹੈ।
ਫ਼ੋਟੋ।
ਇਸ ਬਜਟ ਵਿੱਚ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਪ੍ਰਬੰਧ ਕਰਨ ਅਤੇ ਸੁਲਤਾਨਪੁਰ ਲੋਧੀ ਦੇ ਸਮਾਗਮਾਂ 'ਤੇ 13 ਕਰੋੜ ਖ਼ਰਚ ਕਰਨ ਦੀ ਤਜਵੀਜ਼ ਰੱਖੀ ਗਈ ਹੈ। ਐੱਸਜੀਪੀਸੀ ਵੱਲੋਂ ਸੂਬਾ ਤੇ ਕੇਂਦਰ ਸਰਕਾਰ ਨੂੰ ਮਿਲ ਕੇ ਪ੍ਰਕਾਸ਼ ਪੁਰਬ ਮਨਾਉਣ ਦੀ ਅਪੀਲ ਵੀ ਕੀਤੀ ਗਈ ਹੈ।
ਇਸ ਤੋਂ ਇਲਾਵਾ ਐੱਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਦੇ ਜੋ ਵੀ ਮਸਲੇ ਹਨ ਉਨ੍ਹਾਂ ਨੂੰ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਮਿਲ ਕੇ ਹੱਲ ਕਰਨ।