ਅੰਮ੍ਰਿਤਸਰ:SGPC ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੇਂਦਰ ਸਰਕਾਰ (Central Government) ਦਾ ਧੰਨਵਾਦ ਕੀਤਾ ਹੈ। ਮੀਡੀਆ ਦੇ ਮੁਖਾਤਿਬ ਹੋਈ ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ (SGPC President Bibi Jagir Kaur) ਨੇ ਕਿਹਾ ਕਿ ਕੇਂਦਰ ਸਰਕਾਰ (Central Government) ਅਤੇ ਪਾਕਿਸਤਾਨ ਸਰਕਾਰ (Government of Pakistan) ਦਾ ਸਾਡੇ ਵੱਲੋਂ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਐੱਸ.ਜੀ.ਪੀ.ਸੀ. (SGPC) ਵੱਲੋਂ ਇੱਕ ਜਥਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਇਹ ਜਥਾ ਹਰ ਸਾਲ ਕਮੇਟੀ ਵੱਲੋਂ ਭੇਜਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਸ ਜਥੇ ਨਾਲ 1500 ਦੇ ਕਰੀਬ ਸ਼ਰਧਾਲੂਆਂ ਨੂੰ ਜਾਣ ਦੀ ਮਨਜੂਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਜਥੇ ਵਿੱਚ ਜਾਣ ਵਾਲੇ ਸਾਰੇ ਸ਼ਰਧਾਲੂਆਂ ਦੀ ਫੀਸ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਅਦਾ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ (Government of Punjab) ‘ਤੇ ਸਿਆਸਤੀ ਤੰਜ਼ ਵੀ ਕਸੇ ਹਨ। ਪੱਤਰਕਾਰ ਵੱਲੋਂ ਪੁੱਛੇ ਸਵਾਲ ‘ਤੇ ਬੋਲਿਦਆ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਪਹਿਲਾਂ ਆਪ ਤਾਂ ਖੇਤੀ ਕਾਨੂੰਨਾਂ (Agricultural laws) ਨੂੰ ਪੰਜਾਬ ਦੀ ਵਿਧਾਨ ਸਭਾ ਵਿੱਚ ਰੱਦ ਕਰਨ।