ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਦੇ ਪਿੰਡ ਧਰਮਕੋਟ ਵਿਖੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਦੀ ਗੰਭੀਰਤਾ ਨਾਲ ਜਾਂਚ ਮੰਗੀ ਹੈ। ਉਨ੍ਹਾਂ ਆਖਿਆ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਿੱਖ ਮਾਨਸਿਕਤਾ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਭਾਵੇਂ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਮੁਲਜ਼ਮਾਂ ਖ਼ਿਲਾਫ਼ ਪੁਲਿਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਪਰੰਤੂ ਜਦੋਂ ਤੱਕ ਇਸ ਘਟਨਾ ਦੇ ਪਿੱਛੇ ਕੰਮ ਕਰਦੀਆਂ ਤਕਤਾਂ ਸਾਹਮਣੇ ਨਹੀਂ ਲਿਆਂਦੀਆਂ ਜਾਂਦੀਆਂ ਉਨ੍ਹਾਂ ਚਿਰ ਸਿੱਖ ਸੰਗਤਾਂ ਦੇ ਹਿਰਦੇ ਸਾਂਤ ਨਹੀਂ ਹੋਣਗੇ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਘਟਨਾ ਸਥਾਨ ’ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਕਰਤਾਰ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਸੁਖਵੰਤ ਸਿੰਘ ਸਭਰਾ, ਭਾਈ ਬਲਕਾਰ ਸਿੰਘ ਅਜਨਾਲਾ ਅਤੇ ਗੁਰਦੁਆਰਾ ਸਤਲਾਣੀ ਸਾਹਿਬ ਦੇ ਹੈੱਡ ਗ੍ਰੰਥੀ ਨੇ ਪਹੁੰਚ ਕੇ ਤੁਰੰਤ ਕਾਰਵਾਈ ਕਰਦਿਆਂ ਖੰਡਤ ਕੀਤਾ ਗਿਆ ਪਾਵਨ ਸਰੂਪ ਗੁਰਦੁਆਰਾ ਸ੍ਰੀ ਰਾਮਸਰ ਵਿਖੇ ਪਹੁੰਚਾ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਪਾਸੋਂ ਮੰਗ ਕੀਤੀ ਕਿ ਮਾਮਲੇ ਦੀ ਤਹਿ ਤੱਕ ਪੜਤਾਲ ਕਰਵਾ ਕੇ ਘਟਨਾ ਦਾ ਸੱਚ ਸਾਹਮਣੇ ਲਿਆਂਦਾ ਜਾਵੇ ਅਤੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਇਹ ਵੀ ਪੜ੍ਹੋ:ਅਜਨਾਲਾ ’ਚ ਵਾਪਰੀ ਬੇਅਦਬੀ ਦੀ ਘਟਨਾ, ਸੀਸੀਟੀਵੀ ਆਈ ਸਾਹਮਣੇ