ਅੰਮ੍ਰਿਤਸਰ: ਪਿਛਲੇ ਕਈ ਦਿਨਾਂ ਤੋਂ ਜੇਲ੍ਹ ਵਿੱਚ ਬੰਦ ਸਿੱਖ ਆਗੂ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਚਰਚਾ ਛਿੜੀ ਹੋਈ ਹੈ। ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਦਿੱਲੀ ਸਰਕਾਰ ਅੱਜ ਫੈਸਲਾ ਲੈ ਸਕਦੀ ਹੈ। ਸਰਕਾਰ ਵੱਲੋਂ ਭੁੱਲਰ ਦੀ ਰਿਹਾਈ (Bhullar's release) ਸਬੰਧੀ ਕੋਈ ਫੈਸਲਾ ਨਾ ਲੈਣ 'ਤੇ ਪਰਿਵਾਰ ਵੱਲੋਂ ਨਾਰਾਜ਼ਗੀ ਜ਼ਾਹਰ ਕੀਤੀ ਜਾ ਰਹੀ ਹੈ।
ਉੱਥੇ ਹੀ ਦੂਜੇ ਪਾਸੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਸਰਕਾਰ ਦੇ ਇਸ ਬਿਆਨ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਕਈ ਸਿੱਖ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਬੰਦ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਖਬਰ ਨਾਲ ਸਮੁੱਚੇ ਸਿੱਖ ਸਮਾਜ ਵਿੱਚ ਖੁਸ਼ੀ ਦੀ ਲਹਿਰ ਹੈ।
ਦੱਸ ਦਈਏ ਕਿ ਦਵਿੰਦਰ ਪਾਲ ਭੁੱਲਰ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਸਨੂੰ ਅੱਜ ਰਿਹਾਅ ਕੀਤਾ ਜਾ ਸਕਦਾ ਹੈ। ਇਸ ਸਬੰਧੀ ਸਜ਼ਾ ਸਮੀਖਿਆ ਬੋਰਡ ਵੱਲੋਂ ਅੱਜ ਮੀਟਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਦਿੱਤੀ ਹੈ।