ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਧਰਮ ਪ੍ਰਚਾਰ ਦੇ ਕਾਰਜਾਂ ਲਈ ਵਿਸ਼ੇਸ਼ ਮੀਟਿੰਗ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਅਕਾਲ ਤਖ਼ਤ ਸਕੱਤਰੇਤ ਪਹੁੰਚੇ।
SGPC ਪ੍ਰਧਾਨ ਨੇ ਜਥੇਦਾਰ ਨਾਲ ਕੀਤੀ ਮੀਟਿੰਗ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਹ ਧਰਮ ਪ੍ਰਚਾਰ ਲਈ ਰੂਟੀਨ ਦੇ ਕਾਰਜਾਂ ਅਤੇ ਅਗਲੇ ਸਮੇਂ ਵਿੱਚ ਆ ਰਹੀਆਂ ਸਾਰੀਆਂ ਸ਼ਤਾਬਦੀਆਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਕੋਰੋਨਾ ਮਹਾਂਮਾਰੀ ਕਰਕੇ ਸਿਹਤ ਵਿਭਾਗ ਦੀਆਂ ਹਦਾਇਤਾਂ ਮੰਨ ਕੇ ਹੀ ਸਾਰੇ ਸਮਾਗਮ ਕੀਤੇ ਜਾਣਗੇ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਸਰੂਪਾਂ ਦੇ ਹੋਏ ਘਪਲੇ ਬਾਰੇ ਸਵਾਲ ਦੇ ਜਵਾਬ 'ਚ ਉਨਾਂ ਕਿਹਾ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਹੈ ਅਤੇ ਛੇਤੀ ਹੀ ਇਸ ਸਬੰਧੀ ਜਾਂਚ ਪੂਰੀ ਕੀਤੀ ਜਾਵੇਗੀ।
ਭਾਈ ਲੌਂਗੋਵਾਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਾਲਾਂ ਦੇ ਘਪਲੇ ਬਾਰੇ ਜਲਦੀ ਉਨ੍ਹਾਂ ਕੋਲ ਫ਼ਾਇਲ ਪਹੁੰਚ ਰਹੀ ਹੈ ਤੇ ਜੋ ਵੀ ਦੋਸ਼ੀ ਹੋਵੇਗਾ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਸਰੂਪਾਂ ਬਾਰੇ ਘਪਲੇਬਾਜ਼ੀ ਅਤੇ ਦਾਲਾਂ ਦੀ ਗੜਬੜੀ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਧੇ ਤੌਰ 'ਤੇ ਪੱਤਰਕਾਰਾਂ ਨਾਲ ਗੱਲ ਕਰਨੀ ਮੁਨਾਸਿਬ ਨਹੀਂ ਸਮਝੀ।