ਪੰਜਾਬ

punjab

ETV Bharat / state

ਕੌਮਾਂਤਰੀ ਨਗਰ ਕੀਰਤਨ ਦੀ ਜਾਣਕਾਰੀ ਲਈ ਨੰਬਰ ਜਾਰੀ - Pakistan nagar kirtan

ਸ਼੍ਰੋਮਣੀ ਨੇ ਸਰਹੱਦੋਂ ਪਾਰ ਭਾਰਤ ਆਏ ਕੌਮਾਂਤਰੀ ਨਗਰ ਕੀਰਤਨ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਨੇ ਸਿੱਖ ਸੰਗਤਾਂ ਲਈ ਨੰਬਰ ਜਾਰੀ ਕੀਤੇ ਹਨ। ਨਗਰ ਕੀਰਤਨ ਦੇ ਕੋਆਰਡੀਨੇਟਰ ਮਨਜੀਤ ਸਿੰਘ ਬਾਠ ਸਕੱਤਰ 99145-50550, ਸਹਾਇਕ ਕੋਆਰਡੀਨੇਟਰ 75278-00550, ਨਗਰ ਕੀਰਤਨ ਨਾਲ ਚੱਲ ਰਹੇ ਅਧਿਕਾਰੀ 75269-00550 ਤੇ ਸ਼੍ਰੋਮਣੀ ਕਮੇਟੀ ਦਫ਼ਤਰ ਕੰਟਰੋਲ ਰੂਮ 95925-00550 ਨੰਬਰਾਂ ਨੂੰ ਸੰਗਤ ਲਈ ਜਾਰੀ ਕੀਤਾ ਗਿਆ ਹੈ।

ਕੌਮਾਂਤਰੀ ਨਗਰ ਕੀਰਤਨ ਦੀ ਜਾਣਕਾਰੀ ਲਈ ਨੰਬਰ ਜਾਰੀ

By

Published : Aug 6, 2019, 9:43 PM IST

ਅੰਮ੍ਰਿਤਸਰ : ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਵਾਰ ਚੱਲ ਕੇ ਆਏ ਕੌਮਾਂਤਰੀ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿੱਚ ਕਾਫ਼ੀ ਉਤਸ਼ਾਹ ਭਰਿਆ ਹੋਇਆ ਹੈ। ਇਹ ਅਗਸਤ 1 ਅਗਸਤ ਨੂੰ ਭਾਰਤ ਵਿੱਚ ਆਇਆ ਸੀ। ਕਮੇਟੀ ਦੇ ਮੁੱਖ ਸਕੱਤਰ ਡਾ.ਰੂਪ ਸਿੰਘ ਨੇ ਦੱਸਿਆ ਕਿ ਸੰਗਤਾਂ ਦੀ ਸੇਵਾ ਵਿੱਚ ਨਗਰ ਕੀਰਤਨ ਦੀ ਜਾਣਕਾਰੀ ਲਈ ਕੇਂਦਰੀ ਦਫ਼ਤਰ ਦੀ ਸਥਾਪਨਾ ਸਮੇਤ 4 ਮੋਬਾਇਲ ਨੰਬਰ ਵੀ ਜਾਰੀ ਕੀਤੇ ਗਏ ਹਨ, ਤਾਂ ਜੋ ਉਨ੍ਹਾਂ ਨੂੰ ਨਗਰ ਕੀਰਤਨ ਦੇ ਸਵਾਗਤ ਵਿੱਚ ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ।

ਕੋਆਰਡੀਨੇਟਰ ਮਨਜੀਤ ਸਿੰਘ ਬਾਠ 99145-50550
ਸਹਾਇਕ ਕੋਆਰਡੀਨੇਟਰ ਸਕੱਤਰ ਸਿੰਘ 75278-00550
ਨਗਰ ਕੀਰਤਨ ਨਾਲ ਚੱਲ ਰਹੇ ਅਧਿਕਾਰੀ 75269-00550
ਕੰਟਰੋਲ ਰੂਮ 95925-00550


ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਅਯੁੱਧਿਆ ਵਿਵਾਦ: ਸੁਪਰੀਮ ਕੋਰਟ 'ਚ ਅੱਜ ਤੋਂ ਹਰ ਰੋਜ਼ ਸੁਣਵਾਈ

ਤੁਹਾਨੂੰ ਦੱਸ ਦਈਏ ਕਿ ਇਸ ਨਗਰ ਕੀਰਤਨ ਦੇ ਸੁਆਗਤ ਲਈ ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ। ਇਹ ਨਗਰ ਕੀਰਤਨ 24 ਘੰਟੇ ਸੰਗਤਾਂ ਦੇ ਉਤਸ਼ਾਹ ਕਰ ਕੇ ਦੇਰੀ ਨਾਲ ਚੱਲ ਰਿਹਾ ਹੈ।

ਡਾ.ਰੂਪ ਸਿੰਘ ਨੇ ਸੰਗਤਾਂ ਵੱਲੋ ਮਿਲ ਰਹੇ ਭਰਵੇਂ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਹੀ ਸ਼੍ਰੋਮਣੀ ਕਮੇਟੀ ਨਗਰ ਕੀਰਤਨ ਦੇ ਪ੍ਰਬੰਧਾਂ ਦਾ ਧਿਆਨ ਰੱਖ ਰਹੀ ਹੈ।

ABOUT THE AUTHOR

...view details