ਪੰਜਾਬ

punjab

ETV Bharat / state

ਹੈਰੀਟੇਜ ਸਟ੍ਰੀਟ ਮਾਮਲੇ ਨੂੰ ਲੈ ਕੇ ਡੀਸੀ ਨਾਲ ਮੁਲਾਕਾਤ ਕਰੇਗੀ ਐਸਜੀਪੀਸੀ - ਸਬ-ਕਮੇਟੀ ਦੀ ਇਕੱਤਰਤਾ

ਵਿਰਾਸਤੀ ਮਾਰਗ ’ਤੇ ਲੱਗੇ ਬੁੱਤਾਂ ਦਾ ਮਾਮਲਾ ਅਜੇ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ 3 ਸਬ-ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ। ਇਸ ਦੌਰਾਨ ਫੈਸਲਾ ਲਿਆ ਗਿਆ ਕਿ ਐਸਜੀਪੀਸੀ ਹੈਰੀਟੇਜ ਸਟ੍ਰੀਟ ਨੂੰ ਲੈ ਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰੇਗੀ।

Heritage street statues issue in Amritsar
ਫ਼ੋਟੋ

By

Published : Jan 23, 2020, 11:17 PM IST

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ 3 ਮੈਂਬਰੀ ਕਮੇਟੀ ਨਾਲ ਮੀਟਿੰਗ ਹੋਈ। ਇਸ ਦੌਰਾਨ ਫੈਸਲਾ ਲਿਆ ਕਿ ਸ਼੍ਰੋਮਣੀ ਕਮੇਟੀ ਦਾ ਵਫ਼ਦ 24 ਜਨਵਰੀ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰੇਗਾ। ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਲੱਗੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਸਬੰਧੀ ਪਿਛਲੇ ਕੁਝ ਸਮੇਂ ਤੋਂ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਚੱਲ ਰਿਹਾ ਹੈ।

ਵੇਖੋ ਵੀਡੀਓ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਚ ਹੋਈ। ਇਕੱਤਰਤਾ ਤੋਂ ਬਾਅਦ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੋਸ ਪ੍ਰਗਟ ਕਰ ਰਹੇ ਨੌਜਵਾਨਾਂ ਉੱਪਰ ਇਰਾਦਾ ਕਤਲ ਦੀ ਧਾਰਾ 307 ਤਹਿਤ ਮੁਕੱਦਮਾ ਦਰਜ ਕਰਨਾ ਸਰਾਸਰ ਗ਼ਲਤ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ 24 ਜਨਵਰੀ 2020 ਨੂੰ ਮਿਲ ਕੇ ਸਿੱਖ ਭਾਵਨਾਵਾਂ ਅਨੁਸਾਰ ਮਸਲੇ ਦੇ ਹੱਲ ਲਈ ਗੱਲਬਾਤ ਕੀਤੀ ਜਾਵੇਗੀ। ਭਾਈ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਜਜ਼ਬਾਤਾਂ ਦੀ ਹਮੇਸ਼ਾ ਤਰਜ਼ਮਾਨੀ ਕਰਦੀ ਹੈ ਅਤੇ ਕਰਦੀ ਰਹੇਗੀ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੁਝ ਨੌਜਵਾਨਾਂ ਵੱਲੋਂ ਇਨ੍ਹਾਂ ਗਿੱਧੇ, ਭੰਗੜੇ ਦੇ ਬੁੱਤਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਜਿਸ ’ਤੇ ਪੁਲਿਸ ਪ੍ਰਸ਼ਾਸਨ ਅੰਮ੍ਰਿਤਸਰ ਨੇ ਉਨ੍ਹਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਇਰਾਦਾ ਕਤਲ ਦੀ ਧਾਰਾ 307 ਲਗਾ ਦਿੱਤੀ ਗਈ, ਜੋ ਸਰਾਸਰ ਗ਼ਲਤ ਹੈ। ਪ੍ਰਸ਼ਾਸਨ ਵੱਲੋਂ ਕੀਤੀ ਇਸ ਕਾਰਵਾਈ ’ਤੇ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ਦੇ ਹੱਲ ਸੰਬੰਧੀ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਲਈ 3 ਮੈਂਬਰੀ ਕਮੇਟੀ ਬਣਾਈ ਹੈ।

ਇਸ 3 ਮੈਂਬਰੀ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੂੰ ਸ਼ਾਮਲ ਕਰਦਿਆਂ ਇਸ ਕਮੇਟੀ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਭੂਰਾਕੋਹਨਾ ਨੂੰ ਬਣਾਇਆ ਗਿਆ।

ਇਹ ਵੀ ਪੜ੍ਹੋ: ਪਾਕਿ ਸਿੱਖ ਆਗੂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਇਮਰਾਨ ਖ਼ਾਨ: ਕੈਪਟਨ

ABOUT THE AUTHOR

...view details