ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅੱਜ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ 'ਚ ਕਈ ਜਥੇਬੰਦੀਆਂ ਦੇ ਮੁਖੀ ਸ਼ਾਮਲ ਹੋਏ। ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਹੁਣ ਬਰਗਾੜੀ ਦੇ ਦੋਸ਼ੀਆਂ ਨੂੰ ਐੱਸਜੀਪੀਸੀ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕਰੇਗੀ ਤਾਕਿ ਉਨ੍ਹਾਂ ਨੂੰ ਸਜ਼ਾ ਦਿਵਾਈ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਜਿੰਨੀ ਦੇਰ ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਜਾਂਦੀ ਅਤੇ ਕਾਨੂੰਨ ਉਨ੍ਹਾਂ ਨੂੰ ਸੂਲੀ ਤੇ ਨਹੀਂ ਚੜ੍ਹਾ ਦਿੰਦਾ ਉਨੀ ਦੇਰ ਤੱਕ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ ਸ਼ਾਂਤੀ ਨਹੀਂ ਮਿਲਣ ਵਾਲੀ। ਉਨ੍ਹਾਂ ਨੇ ਕਿਹਾ ਕਿ ਸਾਨੂੰ ਹੁਣ ਕਾਨੂੰਨ ਤੋਂ ਕੋਈ ਉਮੀਦ ਨਹੀਂ ਰਹੀ।