ਅੰਮ੍ਰਿਤਸਰ: ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰੂਦੁਆਰਾ ਸ਼ਹੀਦਾਂ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ, ਜਿਸ 'ਚ ਸੁੰਦਰ ਦੀਵਾਨ ਸਜਾਏ ਗਏ ਅਤੇ ਇਲਾਹੀ ਬਾਣੀ ਦੀ ਕੀਰਤਨ ਕੀਤਾ ਗਿਆ।
ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵ ਨਾਲ ਮਨਾਇਆ ਗਿਆ - baba deep singh ji latest news
ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰੂਦੁਆਰਾ ਸ਼ਹੀਦਾਂ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਭਾਵਨਾਂ ਨਾਲ ਮਨਾਇਆ ਗਿਆ।

ਬਾਬਾ ਦੀਪ ਸਿੰਘ ਜੀ
ਇਸ ਮੌਕੇ ਲੱਖਾਂ ਦੀ ਗਿਣਤੀ ਚ ਪਹੁੰਚੇ ਸ਼ਰਧਾਲੂਆਂ ਨੇ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਇਸ਼ਨਾਨ ਕਰਕੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਸ਼ਹੀਦੀ ਸਮਾਗਮ ਮੌਕੇ ਆਏ ਹੋਏ ਸ਼ਰਧਾਲੂਆਂ ਲਈ ਲੰਗਰ ਦੀ ਵਿਵਸਥਾ ਵੀ ਕੀਤੀ ਗਈ ਸੀ। ਬਾਬਾ ਦੀਪ ਸਿੰਘ ਜੀ ਅਜਿਹੇ ਸ਼ਹੀਦ ਹਨ, ਜਿਨ੍ਹਾਂ ਨੇ ਸ੍ਰੀ ਹਰਮਿੰਦਰ ਸਾਹਿਬ ਨੂੰ ਬਚਾਉਣ ਦੇ ਲਈ ਆਪਣਾ ਸੀਸ ਆਪਣੇ ਹੀ ਹੱਥ 'ਤੇ ਰੱਖ ਕੇ ਲੜਾਈ ਲੜੀ ਸੀ।