ਅੰਮ੍ਰਿਤਸਰ: ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਰਾਮਸਰ ਸਾਹਿਬ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਭਾਈ ਮਾਨ ਸਿੰਘ ਵੱਲੋਂ ਕਥਾ ਕੀਤੀ ਗਈ। ਗੁਰਦੁਆਰਾ ਬਾਬਾ ਸ਼ਹੀਦ ਸਿੰਘ, ਸ਼ਹੀਦਾਂ ਸਾਹਿਬ ਦੇ ਮੈਨੇਜਰ ਹਰਪ੍ਰੀਤ ਸਿੰਘ, ਕੁਝ ਸੇਵਾਦਾਰ ਅਤੇ ਨਾਮਾਤਰ ਸੰਗਤ ਆਦਿ ਹੀ ਮੌਕੇ ਉੱਤੇ ਹਾਜ਼ਰ ਰਹੇ। ਇਸ ਮੌਕੇ ਕੀਰਤਨ ਉਪਰੰਤ ਅਰਦਾਸ ਹੋਈ ਪਾਠ ਦੇ ਭੋਗ ਤੋਂ ਬਾਅਦ ਸੰਗਤਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।