ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ, ਮੁਖ ਮੰਤਰੀ ਨੇ ਸ਼ਹਾਦਤ ਨੂੰ ਕੀਤਾ ਪ੍ਰਣਾਮ ਅੰਮ੍ਰਿਤਸਰ:ਅੱਜ ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ ਸਮੂਹ ਸਿੱਖ ਸੰਗਤਾਂ ਵੱਲੋਂ ਵੱਖ ਵੱਖ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਨਮਨ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਸਿਆਸੀ ਆਗੂਆਂ ਨੇ ਟਵੀਟ ਕਰਕੇ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ।
ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਿਜਦਾ :ਉਥੇ ਹੀ ਗੱਲ ਕੀਤੀ ਜਾਵੇ ਅੰਮ੍ਰਿਤਸਰ ਸਾਹਿਬ ਦੀ, ਤਾਂ ਇਥੇ ਵੀ ਹਿੰਦ ਦੀ ਚਾਦਰ ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿੱਚ ਸੰਗਤਾ ਵੱਲੋਂ ਸ਼ਰਧਾ ਭਾਵ ਨਾਲ ਨਤਮਸਤਕ ਹੋ ਕੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਿੱਜਦਾ ਕੀਤਾ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਗੁਰੂ ਘਰ ਨਤਮਸਤਕ ਹੋਣ ਪਹੁੰਚੀਆਂ ਸੰਗਤਾਂ ਨੇ ਦੱਸਿਆ ਕਿ ਅੱਜ ਗੁਰੂ ਘਰ ਵਿੱਚ ਮੱਥਾ ਟੇਕਣ ਆਏ ਹਨ ਅਤੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਹੈ ਕਿ ਪੰਜਾਬ ਅਤੇ ਦੁਨੀਆ ਦੇ ਕੋਨੇ ਕੋਨੇ ਵਿੱਚ ਵਸਦੀਆਂ ਸੰਗਤਾਂ ਉੱਤੇ ਮਿਹਰ ਭਰਿਆ ਹੱਥ ਰੱਖਣ।
ਜਨਮ ਅਸਥਾਨ ਨੂੰ ਫੁੱਲਾਂ ਨਾਲ ਸਜਾਇਆ : ਦੱਸਣਯੋਗ ਹੈ ਕਿ ਇਸ ਮੌਕੇ ਗੁਰੂ ਸਾਹਿਬ ਦੇ ਜਨਮ ਅਸਥਾਨ ਨੂੰ ਫੁੱਲਾਂ ਨਾਲ ਸਜਾਇਆ ਗਿਆ ਅਤੇ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ। ਗੁਰੂ ਸਾਹਿਬ ਦਾ ਜਨਮ ਸਥਾਨ ਹੋਣ ਕਰਕੇ ਲੋਕ ਇਸ ਥਾਂ 'ਤੇ ਦੂਰ ਦੁਰਾਡੇ ਤੋਂ ਨਤਮਸਤਕ ਹੋਣ ਲਈ ਪਹੁੰਚੀਆਂ ਹਨ ਅਤੇ ਸੰਗਤ ਵੱਡੀ ਗਿਣਤੀ ਵਿੱਚ ਨਤਮਸਤਕ ਹੋ ਰਹੀਆ ਹਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ।
ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ, ਮੁਖ ਮੰਤਰੀ ਨੇ ਸ਼ਹਾਦਤ ਨੂੰ ਕੀਤਾ ਪ੍ਰਣਾਮ
ਦੂਜੇ ਧਰਮ ਲਈ ਦਿੱਤੀ ਕੁਰਬਾਣੀ: ਨੌਵੇਂ ਪਤਸ਼ਾਹ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਗੁਰੂ ਸਾਹਿਬ ਨੂੰ ਯਾਦ ਕੀਤਾ ਅਤੇ ਉਹਨਾਂ ਦੇ ਜੀਵਨ ਤੇ ਚਾਨਣਾ ਪਾਇਆ। ਉਹਨਾਂ ਦੱਸਿਆ ਕਿ ਗੁਰੂ ਮਹਾਰਾਜ ਵੱਲੋਂ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਬਲਿਦਾਨ ਦੇ ਕਸ਼ਮੀਰੀ ਪੰਡਿਤਾਂ ਦੀ ਰਾਖੀ ਕੀਤੀ ਸੀ। ਜਿਸ ਨਾਲ ਉਹਨਾ ਦਾ ਮਹਾਨ ਬਲਿਦਾਨ ਹਮੇਸ਼ਾ ਯਾਦ ਰੱਖਿਆ ਜਾਂਦਾ ਹੈ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਆਪਣੇ ਧਰਮ ਲਈ ਹਰ ਕੋਈ ਕੁਰਬਾਨ ਹੁੰਦਾ ਹੈ। ਪਰ, ਦੂਜੇ ਧਰਮ ਲਈ ਕੁਰਬਾਨ ਹੋਣਾ ਗੁਰੂ ਤੇਗ ਬਹਾਦਰ ਜੀ ਦੇ ਹਿੱਸੇ ਆਇਆ।ਉਹਨਾਂ ਔਰੰਗਜੇਬ ਵੱਲੋਂ ਇਸਲਾਮਕ ਮੁਲਖ ਬਣਾਉਣ ਦੇ ਚੱਲਦੇ ਧਰਮ ਪਰਿਵਰਤਨ ਕਰਨ ਖਿਲਾਫ ਅਵਾਜ ਬੁਲੰਦ ਕਰਦਿਆ ਕਸ਼ਮੀਰੀ ਪੰਡਿਤਾ ਨੂੰ ਕਿਹਾ ਕਿ ਔਰੰਗਜੇਬ ਨੂੰ ਜਾ ਕੇ ਕਹਿ ਦਿਓ ਕਿ ਜੇਕਰ ਉਹ ਹਿੰਦੂਆ ਦੇ ਗੁਰੂ ਤੇਗ ਬਹਾਦਰ ਜੀ ਦਾ ਧਰਮ ਪਰਿਵਰਤਨ ਕਰਵਾ ਲੈਣ ਤਾਂ ਸਾਰੇ ਹਿੰਦੂ ਇਸਲਾਮ ਕਬੂਲ ਕਰ ਲੈਣਗੇ।
ਇਸ ਦੇ ਚੱਲਦੇ ਜਦੋਂ ਇਹ ਗਲ ਔਰੰਗਜੇਬ ਕੋਲ ਪਹੁੰਚੀ, ਤਾਂ ਉਸ ਨੇ ਗੁਰੂ ਮਹਾਰਾਜ ਨੂੰ ਗਿਰਫਤਾਰ ਕਰ ਉਹਨਾਂ ਦੇ ਸਾਹਮਣੇ ਭਾਈ ਮਤੀ ਦਾਸ ਭਾਈ ਸਤੀ ਦਾਸ ਅਤੇ ਭਾਈ ਬਿਆਲਾ ਜੀ ਨੂੰ ਸ਼ਹੀਦ ਕੀਤਾ।ਅੱਜ ਦੇ ਦਿਨ ਜਿਥੇ ਗੁਰੂ ਤੇਗ ਬਹਾਦਰ ਜੀ ਦਾ ਬਲਿਦਾਨ ਦਿਵਸ ਹੈ। ਉੱਥੇ ਹੀ, ਉਨ੍ਹਾਂ ਦੇ ਹਰਮਨ ਪਿਆਰੇ ਭਾਈ ਮਤੀ ਦਾਸ ਭਾਈ ਸਤੀ ਦਾਸ ਅਤੇ ਭਾਈ ਬਿਆਲਾ ਜੀ ਦਾ ਵੀ ਸ਼ਹੀਦੀ ਦਿਨ ਹੈ ਅਤੇ ਸੰਗਤ ਇਸ ਸ਼ਹੀਦੀ ਦਿਹਾੜੇ ਨੂੰ ਮਿਲਜੁਲ ਕੇ ਮਨਾਉਣ।