ਅੰਮ੍ਰਿਤਸਰ :ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਦਿਨੀਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਪ੍ਰਸਾਰਿਤ ਹੋਣ ਵਾਲੇ ਗੁਰਬਾਣੀ ਸਬੰਧੀ ਵਿਧਾਨ ਸਭਾ ਵਿੱਚ ਲਿਆਂਦੇ ਗਏ ਬਿੱਲ ਦਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਰਾਹੀਂ ਪੰਜਾਬ ਦੇ ਗਵਰਨਰ ਨੂੰ ਮੈਮੋਰੰਡਮ ਭੇਜਿਆ ਗਿਆ ਹੈ। ਉਹਨਾਂ ਮੰਗ ਕੀਤੀ ਹੈ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਸਬੰਧੀ ਲਿਆਂਦੇ ਗਏ ਬਿੱਲ ਨੂੰ ਰੱਦ ਕੀਤਾ ਜਾਵੇ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ: ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਰਵ-ਉੱਚ ਕਮੇਟੀ ਹੈ ਜਿਸ ਜਿਸ ਵਿੱਚ ਸਰਕਾਰ ਦਾ ਸਿੱਧਾ ਦਖਲ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਗੁਰਬਾਣੀ ਦੇ ਪ੍ਰਸਾਰਨ ਲਈ ਅਧਿਕਾਰਾਂ ਸਬੰਧੀ ਕੋਈ ਫ਼ੈਸਲਾ ਲਿਆ ਜਾਣਾ ਹੈ ਤਾਂ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਸਬੰਧੀ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਵਿਚ ਬਿੱਲ ਲੈ ਕੇ ਆਵੇ।
- CM Mann to Sukhjinder Randhawa: ਰੰਧਾਵਾ ਦੇ ਚੈਲੇਂਜ ਉਤੇ ਮੁੱਖ ਮੰਤਰੀ ਦਾ ਜਵਾਬ, ਕਿਹਾ- "ਆਹ ਲਓ ਰੰਧਾਵਾ ਸਾਬ੍ਹ ਤੁਹਾਡਾ ਅੰਸਾਰੀ ਵਾਲਾ ਨੋਟਿਸ"
- ਲੁਧਿਆਣਾ ਵਿੱਚ ਸਯੁੰਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ, ਮੱਕੀ ਅਤੇ ਮੂੰਗੀ ਦੀ ਐਮਐਸਪੀ ਨੂੰ ਵਿਚਾਰਾਂ, ਕਿਹਾ- "ਵਾਅਦਿਆਂ ਤੋਂ ਭੱਜ ਰਹੀ ਸਰਕਾਰ"
- One Rank One Pension: ਭੁੱਖ ਹੜਤਾਲ 'ਤੇ ਬੈਠੇ ਸਾਬਕਾ ਸੈਨਿਕ, ਕਿਹਾ- 23 ਜੁਲਾਈ ਨੂੰ ਕਰਾਂਗੇ ਸੰਸਦ ਦਾ ਘਿਰਾਓ