ਅੰਮ੍ਰਿਤਸਰ/ਜਲੰਧਰ :ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਇਕ ਵਾਰ ਫਿਰ ਤੋਂ ਸੂਬਾ ਸਰਕਾਰ ਨੂੰ ਆੜੇ ਹੱਥੀਂ ਲੈਂਦੇ ਹੋਏ ਨਜ਼ਰ ਆਏ। ਸੂਬਾ ਸਰਕਾਰ ਨੂੰ ਪਾਰਟੀ ਦਾ ਨਾਮ ਤੱਕ ਬਦਲਣ ਦੀ ਸਲਾਹ ਦੇ ਦਿੱਤੀ। ਦਰਅਸਲ ਅਲਾਕੀ ਦਲ ਪ੍ਰਧਾਨ ਸੁਖਬੀਰ ਬਾਦਲ ਅੱਜ ਅੰਮ੍ਰਿਤਸਰ ਦੌਰਾ ਕਰਨ ਪਹੁੰਚੇ। ਜਿੱਥੇ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਇਸ ਮੌਕੇ ਉਨ੍ਹਾਂ ਵੱਖ ਵੱਖ ਮੁੱਦਿਆਂ 'ਤੇ ਗੱਲ ਕੀਤੀ ਅਤੇ ਕਿਹਾ ਕਿ ਭਗਵੰਤ ਮਾਨ ਦੇ ਰਾਜ ਵਿੱਚ ਪੰਜਾਬ ਵਿੱਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹੀ। ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੋਈ ਪਈ ਹੈ। ਨੌਜਵਾਨ ਖੁਦਕੁਸ਼ੀਆਂ ਕਰ ਰਹੇ ਹਨ। ਨੌਕਰੀਆਂ ਨਹੀਂ ਮਿਲ ਰਹੀਆਂ, ਤਾਂ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋਏ ਪਏ ਹਨ।
ਆਪਣੇ ਮੰਤਰੀਆਂ ਨੂੰ ਬਚਾਉਂਦੇ ਮਾਨ : ਹਾਲ ਹੀ ਵਿੱਚ, ਕੁੜੀ ਵੱਲੋਂ ਸੁਸਾਈਡ ਨੋਟ ਲਿਖ ਕੇ ਬਕਾਇਦਾ ਵਜ੍ਹਾ ਅਤੇ ਦੋਸ਼ੀ ਦਾ ਨਾਮ ਦੱਸਿਆ ਹੈ, ਫਿਰ ਵੀ ਮਾਨ ਸਰਕਾਰ ਕੋਈ ਐਕਸ਼ਨ ਨਹੀਂ ਲੈ ਰਹੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸੁਸਾਈਡ ਨੋਟ ਦਿਖਾਉਂਦੇ ਹੋਏ ਕਿਹਾ ਕਿ ਇਸ ਨੋਟ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਹਰਜੋਤ ਸਿੰਘ ਬੈਂਸ ਦਾ ਨਾਂ ਲੈਂਦੇ ਹੋਏ ਕਿਹਾ ਕਿ ਇਸ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਉਸ ਦੇ ਖਿਲਾਫ ਇਕ ਮਾਮਲਾ ਤੱਕ ਦਰਜ ਨਹੀਂ ਕੀਤਾ ਗਿਆ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁਸਾਈਡ ਨੋਟ ਲਿਖਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਆਪਣੇ ਮੰਤਰੀ ਨੂੰ ਕੋਈ ਵੀ ਸਜ਼ਾ ਨਹੀਂ ਦਿੱਤੀ ਗਈ। ਇਹ ਉਹ ਮ੍ਰਿਤਕਾ ਦੇ ਨਾਲ ਸਰਾਸਰ ਬੇਇਨਸਾਫੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦਾ ਕਾਨੂੰਨ ਹੈ ਜੇ ਕੋਈ ਸੁਸਾਈਡ ਨੋਟ ਲਿਖਦਾ ਹੈ ਤੇ ਉਸ 'ਤੇ ਕਾਨੂੰਨ ਪਰਚਾ ਦਿੰਦਾ ਹੈ। ਪਰ, ਪੰਜਾਬ ਸਰਕਾਰ ਵੱਲੋਂ ਆਪਣੇ ਮੰਤਰੀ 'ਤੇ ਨਾਂ ਹੀ ਕੋਈ ਪਰਚਾ ਦਰਜ ਕੀਤਾ ਗਿਆ ਹੈ ਤੇ ਨਾ ਹੀ ਉਸ 'ਤੇ ਕੋਈ ਕਾਰਵਾਈ ਕੀਤੀ ਗਈ ਹੈ। ਇਹ ਸੁਸਾਈਡ ਵਿੱਚ ਨੋਟ ਵਿੱਚ ਲਿਖਿਆ ਹੈ ਕਿ ਹਰਜੋਤ ਬੈਂਸ ਨੇ ਮੈਨੂੰ ਮਾਰਨ ਦੀ ਤੇ ਮੇਰੇ ਬੱਚਿਆਂ ਨੂੰ ਮਾਰਨ ਦੀ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।
- Illegal Mining In Hoshiarpur : ਹੁਸ਼ਿਆਰਪੁਰ 'ਚ ਗੈਰਕਾਨੂੰਨੀ ਮਾਈਨਿੰਗ ਖਿਲਾਫ਼ ਕਾਰਵਾਈ, ਪੁਲਿਸ ਨੇ 9 ਟ੍ਰੈਕਟਰ-ਟਰਾਲੀਆਂ ਕੀਤੀਆਂ ਕਾਬੂ
- Begum Munawwar Nisha Death: ਸਾਹਿਬਜ਼ਾਦਿਆਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਦੇ ਪਰਿਵਾਰ ਦੀ ਆਖਰੀ ਬੇਗਮ ਦਾ ਦਿਹਾਂਤ
- Heroin Trafficker arrested: ਤਰਨ ਤਾਰਨ 'ਚ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ,ਨਾਕੇਬੰਦੀ ਦੌਰਾਨ ਕੀਤਾ ਗਿਆ ਮੁਲਜ਼ਮ ਨੂੰ ਕਾਬੂ