ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਾਇਆ ਜਾਵੇਗਾ ਧਰਨਾ - ਖੇਤੀ ਕਾਨੂੰਨਾਂ ਦਾ ਵਿਰੋਧ
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਅੰਮ੍ਰਿਤਸਰ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਪਾਰਟੀ ਦੀ ਸਮੁੱਚੀ ਹਾਈਕਮਾਨ ਹਾਜਰ ਰਹੇਗੀ।
ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਖਿਲਾਫ ਸਿੰਘੂ ਬਾਰਡਰ 'ਤੇ ਅੱਜ ਕਿਸਾਨ ਸੰਗਠਨਾਂ ਦੇ ਸਾਰੇ ਪ੍ਰਧਾਨਾਂ ਵੱਲੋਂ ਸੋਮਵਾਰ ਨੂੰ ਇੱਕ ਦਿਨ ਦੀ ਭੁੱਖ ਹੜਤਾਲ ਕੀਤੀ ਜਾਵੇਗੀ। ਜੋ ਕਿ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗੀ। ਇਸ ਦੌਰਾਨ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾਣਗੇ। ਉੱਥੇ ਹੀ ਸੋਮਵਾਰ ਸਵੇਰ 11 ਵਜੇ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਖੇਤੀ ਕਾਨੂੰਨਾਂ ਖਿਲਾਫ ਅਕਾਲੀ ਦਲ ਵੱਲੋਂ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ ਹੈ।
ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਸਮੇਤ ਸਮੁੱਚੀ ਹਾਈਕਮਾਨ ਹਾਜਰ ਰਹੇਗੀ। ਦੱਸ ਦਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਹਿਲਾਂ ਹਰਸਮਿਰਤ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਜਿਸ ਤੋਂ ਬਾਅਦ ਅਕਾਲੀ ਦਲ ਵੱਲੋਂ ਬੀਜੇਪੀ ਨਾਲ ਗੱਠਜੋੜ ਵੀ ਤੋੜ ਲਿਆ ਗਿਆ ਸੀ।