ਅੰਮ੍ਰਿਤਸਰ:ਜ਼ਿਲ੍ਹੇਵਿੱਚ ਵੱਖ-ਵੱਧ ਧਾਰਮਿਕ ਮਸਲਿਆਂ ਨੂੰ ਲੈਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਹੋ ਰਹੇ ਧਰਮ ਪਰਿਵਰਤਨ ਨੂੰ ਠੱਲ ਪਾਉਣ ਲਈ ਅਤੇ ਸਿੱਖੀ ਦੇ ਪ੍ਰਚਾਰ ਲਈ 117 (117 volunteers were selected for the promotion of Sikhism) ਵਲੰਟੀਅਰ ਚੁਣੇ ਗਏ ਹਨ। ਇਹ ਵਲੰਟੀਅਰ ਸਰਹੱਦੀ ਖੇਤਰਾਂ ਵਿੱਚ ਲੋਕਾਂ ਨੂੰ ਸਿੱਖ ਧਰਮ ਅਤੇ ਵਿਰਸੇ ਦੇ ਮਹਾਨ ਇਤਿਹਾਸ ਨਾਲ਼ ਜਾਣੂ ਕਰਵਾਉਣਗੇ ਅਤੇ ਧਰਮ ਪਰਿਵਰਤਨ ਦੀ ਮੁਹਿੰਮ ਉੱਤੇ ਠੱਲ ਪਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹੁਣ ਤੱਕ ਕਿੰਨੇ ਲੋਕਾਂ ਨੂੰ ਮੁੜ ਸਿੱਖੀ ਨਾਲ ਜੋੜਿਆ ਹੈ ਉਸ ਸਬੰਧੀ ਅੰਕੜੇ ਜਲਦੀ ਜਨਤਕ ਕੀਤੇ ਜਾਣਗੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਅਤੇ ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਸਬੰਧੀ ਯਾਦਗਾਰੀ ਸਿੱਕਾ ਅਤੇ ਉਰਦੂ ਭਾਸ਼ਾ ਵਿਚ ਕਿਤਾਬ ਵੀ ਜਾਰੀ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਮਗਰੋਂ ਸਿੱਕਾ ਅਤੇ ਕਿਤਾਬ ਜਾਰੀ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ 30 ਅਕਤੂਬਰ 2022 ਨੂੰ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ (Martyr Saka Sri Panja Sahib) ਦੀ ਪਹਿਲੀ ਸ਼ਤਾਬਦੀ ਖ਼ਾਲਸਈ ਰਵਾਇਤਾਂ ਅਨੁਸਾਰ ਮਨਾਈ ਜਾ ਰਹੀ ਹੈ, ਜਿਸ ਬਾਰੇ ਤਿਆਰੀਆਂ ਜਾਰੀ ਹਨ।