ਅੰਮ੍ਰਿਤਸਰ : ਪਿਛਲੇ ਕਈ ਸਾਲਾਂ ਤੋਂ ਸੰਗਤਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਇਹ ਮੁਫ਼ਤ ਬੱਸ ਸੇਵਾ ਸੰਗਤਾਂ ਦੀ ਸਹੂਲਤ ਲਈ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਤੱਕ ਪਹੁੰਚਾਉਣ ਲਈ ਰੁਜ਼ਾਨਾ ਅੰਮ੍ਰਿਤਸਰ ਦੇ ਭਾਈ ਗੁਰਦਾਸ ਹਾਲ ਤੋਂ ਰਵਾਨਾ ਹੋਵੇਗੀ।
ਤੁਹਾਨੂੰ ਦੱਸ ਦਈਏ ਕਿ ਇਹ ਬੱਸ ਸਵੇਰੇ 7:30 ਵਜੇ ਰਵਾਨਾ ਹੋਵੇਗੀ ਤੇ ਸ਼ਾਮ ਨੂੰ ਵਾਪਿਸ ਪਰਤੇਗੀ।