ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ (President of the Shiromani Gurdwara Parbandhak Committee) ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਸਿੱਖ ਕੈਦੀਆਂ ਦੀ ਰਿਹਾਈ ਲਈ ਭਾਰਤ ਸਰਕਾਰ (Government of India) ਪਾਸੋਂ ਮੰਗ ਕੀਤੀ ਗਈ। ਇਕੱਤਰਤਾ ਮਗਰੋਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ (Government of India) ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਪਰ ਸਰਕਾਰ ਨੇ ਆਪਣੇ ਇਸ ਫੈਸਲੇ ਨੂੰ ਅੱਜ ਤੱਕ ਲਾਗੂ ਨਹੀਂ ਕੀਤਾ।
ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਸ਼੍ਰੋਮਣੀ ਕਮੇਟੀ (Government of India) ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਸਤੰਬਰ 2020 ਵਿੱਚ ਸੁਪਰੀਮ ਕੋਰਟ (Supreme Court) ’ਚ ਅਪੀਲ ਪਾਈ ਗਈ ਸੀ, ਜਿਸ ’ਤੇ ਸੁਣਵਾਈ ਦੌਰਾਨ ਦਸੰਬਰ 2020 ਵਿੱਚ ਸੁਪਰੀਮ ਕੋਰਟ (Supreme Court) ਨੇ ਕੇਂਦਰ ਸਰਕਾਰ (Government of India) ਨੂੰ ਜਲਦ ਫੈਸਲਾ ਕਰਨ ਦਾ ਹੁਕਮ ਜਾਰੀ ਕੀਤਾ ਸੀ, ਪਰ ਕੇਂਦਰ ਸਰਕਾਰ (Government of India) ਦੀ ਟਾਲ-ਮਟੋਲ ਕਾਰਨ ਸੁਪਰੀਮ ਕੋਰਟ ਵੱਲੋਂ ਜਨਵਰੀ 2021 ਵਿਚ 2 ਹਫ਼ਤਿਆਂ ਦਾ ਸਮਾਂ ਦਿੱਤਾ ਸੀ, ਜਦਕਿ ਫ਼ਰਵਰੀ 2021 ਵਿਚ ਸਰਕਾਰ ਨੇ 6 ਹਫ਼ਤੇ ਹੋਰ ਮੰਗੇ ਸਨ।
ਉਨ੍ਹਾਂ ਕਿਹਾ ਕਿ ਕਰੀਬ 1 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜ਼ੂਦ ਵੀ ਸਰਕਾਰ ਅਜੇ ਤੱਕ ਫੈਸਲਾ ਨਹੀਂ ਕਰ ਸਕੀ। ਸ਼੍ਰੋਮਣੀ ਕਮੇਟੀ ਪ੍ਰਧਾਨ (President of the Shiromani Gurdwara Parbandhak Committee) ਨੇ ਕਿਹਾ ਕਿ ਇਸ ਸਬੰਧ ਵਿੱਚ ਪਹਿਲਾਂ ਵੀ ਗ੍ਰਹਿ ਮੰਤਰੀ ਨੂੰ ਪੱਤਰ ਲਿਖੇ ਗਏ ਹਨ ਅਤੇ ਹੁਣ ਦੁਬਾਰਾ ਉਨ੍ਹਾਂ ਵੱਲੋਂ ਪੱਤਰ ਲਿਖ ਕੇ ਵਫ਼ਦ ਦੇ ਰੂਪ ਵਿਚ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਗਿਆ ਹੈ।