SGPC ਮੈਂਬਰਾਂ ਨੇ CM ਭਗਵੰਤ ਮਾਨ ਖ਼ਿਲਾਫ਼ ਕਾਰਵਾਈ ਨੂੰ ਲੈ DC ਨੂੰ ਦਿੱਤਾ ਮੰਗ ਪੱਤਰ ਅੰਮ੍ਰਿਤਸਰ: ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਡੀਸੀ ਦਫ਼ਤਰਾਂ ਨੂੰ ਸ਼੍ਰੋਮਣੀ ਕਮੇਟੀ (Shiromani Gurdwara Parbandhak Committee Amritsar) ਵੱਲੋਂ ਮੰਗ ਪੱਤਰ ਦਿੱਤੇ। ਇਹ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਣ ਦੇ ਖ਼ਿਲਾਫ਼ ਕਾਰਵਾਈ ਲਈ ਦਿੱਤੇ। ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰੂਘਰਾਂ ਦੀਆਂ ਗੋਲਕਾਂ ਦੇ ਬਾਰੇ ਬਿਆਨ ਦਿੱਤਾ ਗਿਆ ਸੀ। ਜਿਸ ਦੇ ਚੱਲਦੇ ਅੱਜ ਵੀਰਵਾਰ ਨੂੰ ਅੰਮ੍ਰਿਤਸਰ ਡੀਸੀ ਦਫ਼ਤਰ ਵਿਚ ਡੀ.ਸੀ ਹਰਪ੍ਰੀਤ ਸਿੰਘ ਸੂਦਨ (DC Harpreet Singh Sudan) ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੰਗ ਪੱਤਰ ਦਿੱਤਾ।
SGPC ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਦੀ ਨਿੰਦਾ:-ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਸਰਦਾਰ ਰਜਿੰਦਰ ਸਿੰਘ ਮਹਿਤਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ। ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਹੀ ਲੋਕ ਭਲਾਈ ਦੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਬਹੁਤਾ ਪਿਆਰ ਦਿੱਤਾ ਗਿਆ ਹੈ, ਸ਼੍ਰੋਮਣੀ ਕਮੇਟੀ ਇਸ ਦੀ ਨਿੰਦਾ ਕਰਦੀ ਹੈ। ਸ਼੍ਰੋਮਣੀ ਕਮੇਟੀ ਇਹ ਮੰਗ ਕਰਦੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼੍ਰੌਮਣੀ ਕਮੇਟੀ ਕੋਲੋ ਮਾਫੀ ਮੰਗਣ ਨਹੀਂ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਨਹੀਂ ਤਾਂ ਮੁੱਖਮੰਤਰੀ ਦੇ ਖ਼ਿਲਾਫ ਮਾਣਹਾਨੀ ਦਾ ਕੇਸ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਗੋਲਕਾਂ ਤੋਂ ਲੋਕ ਭਲਾਈ ਦੇ ਕੰਮ ਕਰਦੀ ਹੈ:-ਰਜਿੰਦਰ ਸਿੰਘ ਮਹਿਤਾ ਨੇ ਕਿਹਾ ਸ਼੍ਰੋਮਣੀ ਕਮੇਟੀ ਇਨ੍ਹਾਂ ਗੋਲਕਾਂ ਤੋਂ ਹੀ ਲੋਕ ਭਲਾਈ ਦੇ ਕੰਮ ਕਰਦੀ ਆਈ ਹੈ। ਸ਼੍ਰੋਮਣੀ ਕਮੇਟੀ ਦੇ ਕਈ ਹਸਪਤਾਲ ਤੇ ਕਈ ਵਿੱਦਿਅਕ ਸੰਸਥਾਵਾਂ ਚੱਲ ਰਹੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਤੋਂ ਹੀ ਕਈ ਲੰਗਰ ਹਾਲ ਵੀ ਚੱਲ ਰਹੇ ਹਨ। ਉਹਨਾਂ ਕਿਹਾ ਕਿ ਸਿੱਖ ਕੌਮ ਗੁਰੂ ਘਰ ਦੀ ਸੇਵਾਦਾਰੀ ਕਰਨ ਤੋਂ ਕਦੇ ਵੀ ਗੁਰੇਜ਼ ਨੀ ਕਰਦੀ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਕਿਸੇ ਦੇ ਰੋਕਿਆ ਨਹੀਂ ਰੁੱਕਦੀ, ਉਹ ਆਪਣੀ ਮਰਜ਼ੀ ਨਾਲ ਸੇਵਾ ਕਰਦੀ ਹੈ।
ਸੰਗਤਾਂ ਨੇ ਗੁਰੂਘਰ ਦੀਆਂ ਗੋਲਕਾਂ ਭਰਕੇ ਭਲਾਈ ਦੇ ਕੰਮ ਕਰਨ ਦੇ ਯੋਗ ਬਣਾਇਆ:-ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਅਜਿਹੇ ਬਿਆਨ ਦੇਣੇ ਸ਼ੋਭਾ ਨਹੀਂ ਦਿੰਦੇ। ਕਰੋਨਾ ਕਾਲ ਦੇ ਵਿੱਚ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਤੋਂ ਵੱਧ ਸ਼੍ਰੋਮਣੀ ਕਮੇਟੀ ਨੇ ਲੋਕਾਂ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਕਾਲ ਦੇ ਵਿਚ ਗੁਲੂਕੋਜ਼ ਤੇ ਆਕਸੀਜਨ ਦੀ ਕਮੀ ਨਹੀਂ ਆਉਣ ਦਿੱਤੀ। ਸ਼੍ਰੋਮਣੀ ਕਮੇਟੀ ਨੇ ਅਤੇ ਸੰਗਤਾਂ ਨੇ ਗੁਰੂ ਘਰ ਦੀਆਂ ਗੋਲਕਾਂ ਭਰ ਕੇ ਸ਼੍ਰੋਮਣੀ ਕਮੇਟੀ ਨੂੰ ਕੰਮ ਕਰਨ ਦੇ ਯੋਗ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਕਾਲ ਵਿਚ ਕਈ ਮੈਡੀਕਲ ਕੈਂਪ ਲਗਾਏ।
ਸ਼੍ਰੋਮਣੀ ਕਮੇਟੀ ਭਗਵੰਤ ਮਾਨ ਨੂੰ ਚੈੱਕ ਦੇਵੇਗੀ:-ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਭਗਵੰਤ ਮਾਨ ਦੇ ਮੰਤਰੀ ਮਾਨ ਦੇ ਤਰਲੇ ਮਿੰਨਤਾ ਕਰਕੇ ਮੰਤਰੀ ਪਦ ਲੈ ਰਹੇ ਹਨ। ਮੁੱਖ ਮੰਤਰੀ ਗੁਰੂ ਘਰੋਂ ਗੋਲਕਾਂ ਚੁੱਕ ਕੇ ਦਿਖਾਵੇ। ਉਹਨਾਂ ਕਿਹਾ ਕਿ ਭਗਵੰਤ ਮਾਨ ਆਪਣੀ ਮਾਂ ਤੇ ਭੈਣ ਨੂੰ ਜਾ ਕੇ ਪੁੱਛੇ ਕਿ ਹੀ ਮੈਂ ਅਜਿਹਾ ਬਿਆਨ ਦਿੱਤਾ ਹੈ, ਉਹ ਠੀਕ ਹੈ। ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਮੁੱਖ ਮੰਤਰੀ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਿਆਂ ਦੇ ਅੰਦਰ ਮੱਥਾ ਟੇਕਣ ਗਏ ਹਨ ਤੇ ਉਹਨਾਂ ਨੇ ਮੱਥਾ ਟੇਕਿਆ ਹੈ। ਸ਼੍ਰੋਮਣੀ ਕਮੇਟੀ ਉਸਦਾ ਚੈੱਕ ਭਗਵੰਤ ਮਾਨ ਨੂੰ ਦੇਵੇਗੀ। ਜੇਕਰ ਭਗਵੰਤ ਮਾਨ ਮੁਆਫੀ ਨਹੀਂ ਮੰਗਦਾ, ਸ਼੍ਰੋਮਣੀ ਕਮੇਟੀ ਇਸਦੇ ਖਿਲਾਫ਼ ਮਾਣਹਾਨੀ ਦਾ ਕੇਸ ਕਰੇਗੀ।
SGPC ਕੋਲੋ ਡੀਸੀ ਹਰਪ੍ਰੀਤ ਸਿੰਘ ਸੂਦਨ ਨੇ ਮੰਗ ਪੱਤਰ ਲਿਆ:-ਉੱਥੇ ਹੀ ਅੰਮ੍ਰਿਤਸਰ ਡੀਸੀ ਹਰਪ੍ਰੀਤ ਸਿੰਘ ਸੂਦਨ ਵੱਲੋਂ ਮੰਗ ਪੱਤਰ ਲਿਆ ਗਿਆ। ਇਸ ਦੌਰਾਨ ਕਿਹਾ ਕਿ ਇਸ ਮੰਗ ਪੱਤਰ ਵਿੱਚ ਜੋ ਵੀ ਸ਼੍ਰੋਮਣੀ ਕਮੇਟੀ ਦੀ ਮੁੱਖ ਮੰਗ ਹੈ, ਉਹ ਮੁੱਖ ਮੰਤਰੀ ਤੱਕ ਪਹੁੰਚਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਮੈਂ ਇਸ ਉੱਤੇ ਹੋਰ ਕੁੱਝ ਵੀ ਨਹੀਂ ਕਹਿਣਾ ਚਾਹੁੰਦਾ। ਇਹ ਮੰਗ ਪੱਤਰ ਮੈਂ ਲੈ ਲਿਆ ਹੈ, ਜਿਸ ਦੀ ਢੁੱਕਵੀਂ ਕਾਰਵਾਈ ਸਰਕਾਰ ਪੱਧਰ ਉੱਤੇ ਕੀਤੀ ਜਾਵੇਗੀ।
ਇਹ ਵੀ ਪੜੋ:-ਬਾਦਲ ਪਰਿਵਾਰ ਨੇ ਸੱਚਖੰਡ ਵਿਖੇ ਪਾਠ ਕਰਵਾਏ ਆਰੰਭ, ਜੋੜਾ ਘਰ ਵਿੱਚ ਸੁਖਬੀਰ ਬਾਦਲ ਨੇ ਕੀਤੀ ਸੇਵਾ