ਅੰਮ੍ਰਿਤਸਰ:ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਹਿੰਦੂ ਨੇਤਾ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਰੀ ਦੀ ਪੁਲਿਸ ਸੁਰੱਖਿਆ ਦੇ ਬਾਵਜੂਦ ਉਸ ਨੂੰ ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਬਾਹਰ ਪੰਜ ਗੋਲੀਆਂ ਮਾਰੀਆਂ ਗਈਆਂ। ਉਹ ਮੰਦਰ ਦੇ ਬਾਹਰ ਮੂਰਤੀਆਂ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਨ। ਗੋਲੀ ਚਲਾਉਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਕੋਲੋਂ ਕਤਲ ਵਿੱਚ ਵਰਤੀ ਗਈ ਪਿਸਤੌਲ ਵੀ ਬਰਾਮਦ ਹੋਈ ਹੈ।
ਖਾਲਿਸਤਾਨ ਸਮਰਥਕਾਂ ਦੇ ਨਿਸ਼ਾਨੇ 'ਤੇ ਸੀ ਸੂਰੀ: ਜਦੋਂ ਸੂਰੀ ਨੂੰ ਗੋਲੀ ਮਾਰੀ ਗਈ ਤਾਂ ਉਨ੍ਹਾਂ ਦੇ ਨਾਲ ਕਈ ਸਮਰਥਕ ਵੀ ਮੌਜੂਦ ਸਨ। ਗੋਲੀਬਾਰੀ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ਵਿਚ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸੂਰੀ ਖਾਲਿਸਤਾਨ ਸਮਰਥਕਾਂ ਦੇ ਨਿਸ਼ਾਨੇ 'ਤੇ ਸੀ। ਕੁਝ ਸਮਾਂ ਪਹਿਲਾਂ ਵਿਦੇਸ਼ਾਂ ਵਿਚ ਬੈਠੇ ਖਾਲਿਸਤਾਨ ਸਮਰਥਕਾਂ ਨੇ ਵੀ ਉਸ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਇਸ ਤੋਂ ਬਾਅਦ ਹੀ ਉਸ ਨੂੰ ਪੁਲਿਸ ਸੁਰੱਖਿਆ ਦਿੱਤੀ ਗਈ। ਹਮਲਾਵਰ ਜਿਸ ਕਾਰ ਵਿਚ ਆਇਆ ਸੀ ਉਸ ਵਿਚ ਖਾਲਿਸਤਾਨੀਆਂ ਦਾ ਸਟਿੱਕਰ ਲੱਗਾ ਹੋਇਆ ਸੀ।
ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਪੱਤਰਕਾਰਾਂ ਨੂੰ ਦਿੱਤੀ ਜਾਣਕਾਰੀ: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਪੱਤਰਕਾਰਾਂ ਨੂੰ ਇਸ ਕਤਲ ਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਨੂੰ ਕੰਟਰੋਲ ਰੂਮ ਤੋਂ 3.50 ਤੋਂ 4 ਵਿਚਕਾਰ ਫੋਨ ਆਇਆ ਸੀ ਕਿ ਸਿਵ ਸੈਨਾ ਆਗੂ ਸੁਧੀਰ ਸੂਰੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਬੁਲੇਟ ਇੰਜਰੀ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਸਕੋਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਹੈ। ਸੁਧੀਰ ਸੂਰੀ ਗੋਲੀ ਮਾਰ ਦਿੱਤੀ ਗਈ ਹੈ ਅਤੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਬਰਾਮਦ ਕਰ ਲਏ ਹਨ। ਅਗਲੇਰੀ ਜਾਂਚ ਜਾਰੀ ਹੈ...ਸ਼ੁਰੂਆਤੀ ਜਾਣਕਾਰੀ ਅਨੁਸਾਰ ਕਈ ਗੋਲੀਆਂ ਚਲਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਗੋਲੀ ਚਲਾਉਣ ਵਾਲੇ ਅਪਰਾਧੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ ਹਥਿਆਰ ਵੀ ਬਰਾਮਦ ਕਰ ਲਿਆ ਹੈ। ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਅੰਮ੍ਰਿਤਸਰ ਦੇ ਲੋਕਾਂ ਸ਼ਾਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ। ਜੋ ਦੋਸ਼ੀ ਹਨ ਉਨ੍ਹਾਂ ਉਤੇ ਸ਼ਖਤ ਕਾਰਵਾਈ ਕੀਤੀ ਜਾਵੇਗੀ।
'32 ਬੋਰ ਦੇ ਲਾਇਸੈਂਸੀ ਪਿਸਤੌਲ ਤੋਂ ਹੋਈ ਫਾਇਰਿੰਗ': ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਅੱਤਵਾਦੀ ਘਟਨਾ ਸੀ ਜਾਂ ਕੁਝ ਹੋਰ, ਇਸ ਬਾਰੇ ਕੁਝ ਕਹਿਣਾ ਠੀਕ ਨਹੀਂ ਹੈ। ਕੀ ਇਸ ਕਤਲ ਪਿੱਛੇ ਕਿਸੇ ਸੰਗਠਨ ਦਾ ਹੱਥ ਹੈ ਜਾਂ ਇਹ ਕੋਈ ਸਾਜ਼ਿਸ਼ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਸੰਦੀਪ ਸੰਨੀ ਨੇ 32 ਬੋਰ ਦੀ ਲਾਇਸੈਂਸੀ ਪਿਸਤੌਲ ਨਾਲ 5 ਗੋਲੀਆਂ ਚਲਾਈਆਂ। ਸੂਰੀ ਦੇ ਕਿੰਨੀਆਂ ਗੋਲੀਆਂ ਲੱਗੀਆਂ ਇਹ ਅਜੇ ਕਹਿਣਾ ਮੁਸ਼ਕਿਲਾ ਹੈ, ਇਹ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ।
ਛਾਤੀ 'ਚ ਲੱਗੀ ਸੂਰੀ ਦੇ ਗੋਲੀ:ਸੂਰੀ ਗੋਪਾਲ ਮੰਦਰ ਦੇ ਬਾਹਰ ਧਰਨੇ 'ਤੇ ਬੈਠੇ ਸੀ। ਉਸੇ ਸਮੇਂ ਬਾਅਦ ਦੁਪਹਿਰ ਕਾਰ 'ਤੇ ਆਏ ਸੰਦੀਪ ਸਿੰਘ ਨੇ ਆ ਕੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਦੋ ਗੋਲੀਆਂ ਸੁਧੀਰ ਸੂਰੀ ਦੀ ਛਾਤੀ ਵਿੱਚ ਲੱਗੀਆਂ ਹਨ। ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਹਮਲੇ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਕੀਤੀ ਫਾਇਰਿੰਗ: ਹਮਲੇ ਤੋਂ ਬਾਅਦ ਇੱਕ ਕਨਫਿਉਂਸਨ ਹੋ ਗਈ ਕੀ ਸੂਰੀ ਨੂੰ ਸਿੱਧੀ ਗੋਲੀ ਮਾਰੀ ਗਈ ਸੀ ਜਾਂ ਉਨ੍ਹਾਂ 'ਤੇ ਨੇੜਲੇ ਇਮਾਰਤ ਦੀ ਛੱਤ ਤੋਂ ਗੋਲੀਬਾਰੀ ਕੀਤੀ ਗਈ ਸੀ। ਹਮਲੇ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਨੇ ਜਵਾਬੀ ਕਾਰਵਾਈ ਕਰਦੇ ਹੋਏ ਹਵਾ 'ਚ ਫਾਇਰਿੰਗ ਕੀਤੀ ਪਰ ਮੁਲਜ਼ਮ ਮੌਕੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਿਆ।
ਮੰਦਰ ਦੇ ਬਾਹਰ ਸੁੱਟੀਆਂ ਗਈਆਂ ਸਨ ਖੰਡਿਤ ਮੂਰਤੀਆਂ:ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਬਾਹਰ ਲੋਕਾਂ ਨੇ ਖੰਡਿਤ ਮੂਰਤੀਆਂ ਰੱਖ ਦਿੱਤੀਆਂ ਸਨ। ਜੋ ਲੋਕਾਂ ਦੇ ਪੈਰਾਂ ਵਿੱਚ ਆ ਰਹੀਆਂ ਸਨ ਅਤੇ ਉਨ੍ਹਾਂ ਦੇ ਕੋਲ ਗੰਦਗੀ ਪਈ ਸੀ। ਇਸ ਨੂੰ ਦੇਖਦੇ ਹੋਏ ਹਿੰਦੂ ਨੇਤਾ ਸੁਧੀਰ ਸੂਰੀ ਅਤੇ ਉਨ੍ਹਾਂ ਦੇ ਸਮਰਥਕ ਮੰਦਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਇਹ ਪ੍ਰਦਰਸ਼ਨ ਗੋਪਾਲ ਮੰਦਰ ਮੈਨੇਜਮੈਂਟ ਦੇ ਖਿਲਾਫ ਸੀ।
ਹਿੰਦੂ ਸੰਗਠਨਾਂ ਨੇ ਬੰਦ ਦੀ ਦਿੱਤੀ ਚੇਤਾਵਨੀ:ਹਿੰਦੂ ਸੰਗਠਨਾਂ ਵੱਲੋਂ ਕੱਲ੍ਹ ਅੰਮ੍ਰਿਤਸਰ ਨੂੰ ਬੰਦ ਕਰਨ ਦੀ ਕਾਲ ਦਿੱਤੀ ਗਈ ਹੈ। ਹਿੰਦੂ ਸੰਗਠਨਾਂ ਨੇ ਅੰਮ੍ਰਿਤਸਰ ਦਿੱਲੀ ਅਟਾਰੀ ਵਾਹਗਾ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ। ਦੂਰ ਦੂਰ ਤਕ ਲੰਮੀਆਂ ਕਤਾਰਾਂ ਲੱਗੀਆਂ। ਹਿੰਦੂ ਆਗੂਆਂ ਨੇ ਕਿਹਾ ਕਿ ਜਿਸ ਆਰੋਪੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਸ ਦੀ ਮਨਸਾ ਜਾਣੀ ਜਾਵੇ ਕਿ ਉਸ ਨੇ ਸੁਧੀਰ ਸੁਰੀ ਉਤੇ ਗੋਲੀਆਂ ਕਿਉਂ ਚਲਾਇਆਂ ਹਨ।
ਸ਼ੂਟਰ ਦੀ ਕਾਰ 'ਚੋਂ ਕਈ ਮਿਲੀਆਂ ਤਸਵੀਰਾਂ:ਸੂਰੀ ਨੂੰ ਗੋਲੀ ਮਾਰਨ ਵਾਲੇ ਸੰਦੀਪ ਦੀ ਕਾਰ ਵਿੱਚੋਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਤਸਵੀਰ ਵੀ ਮਿਲੀ ਹੈ। ਇਸ ਤੋਂ ਇਲਾਵਾ ਕਾਮੇਡੀਅਨ ਭਾਰਤੀ ਸਿੰਘ, ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਫੋਟੋ ਵੀ ਹੈ। ਸਜ਼ਾ ਪੂਰੀ ਕਰਨ ਤੋਂ ਬਾਅਦ ਜੇਲ੍ਹ ਵਿੱਚ ਬੰਦ ਸਿੱਖਾਂ ਨਾਲ ਸਬੰਧਤ ਫੋਟੋਆਂ ਵੀ ਇਸ ਵਿੱਚ ਸ਼ਾਮਿਲ ਹਨ।