ਅੰਮ੍ਰਿਤਸਰ:ਸਯੁੰਕਤ ਕਿਸਾਨ ਮੋਰਚੇ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ ਜਿਸ ਦੇ ਚੱਲਦੇ ਸੂਬੇ ਭਰ ’ਚ ਕਿਸਾਨਾਂ ਵੱਲੋਂ ਥਾਂ-ਥਾਂ ’ਤੇ ਬੰਦ ਕੀਤਾ ਗਿਆ ਹੈ। ਗੱਲ ਕੀਤੀ ਜਾਵੇ ਅੰਮ੍ਰਿਤਸਰ ਸ਼ਹਿਰ ਦੀ ਤਾਂ ਇੱਥੇ ਪੂਰੇ ਸ਼ਹਿਰ ਚ ਬੰਦ ਅਸਰ ਵੇਖਣ ਨੂੰ ਮਿਲਿਆ।
ਦੱਸ ਦਈਏ ਕਿ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ਹਿਰ ਦਾ ਦੌਰਾ ਕੀਤਾ ਇਸ ਦੌਰਾਨ ਉਨ੍ਹਾਂ ਵੱਲੋਂ ਖੁੱਲ੍ਹੇ ਅਦਾਰਿਆ ਨੂੰ ਬੰਦ ਕਰਵਾਇਆ। ਇਸ ਦੌਰਾਨ ਕਿਸਾਨ ਜਥੇਬੰਦੀ ਅੰਮ੍ਰਿਤਸਰ ਦੇ ਪਾਸਪੋਰਟ ਦਫਤਰ ਵਿਖੇ ਪਹੁੰਚੇ। ਇੱਥੇ ਲੋਕ ਪਾਸਪੋਰਟ ਬਣਵਾਉਣ ਦੇ ਲਈ ਇੰਟਰਵਿਊ ਦੇਣ ਲਈ ਪਹੁੰਚੇ ਹੋਏ ਸੀ। ਕਿਸਾਨਾਂ ਵੱਲੋਂ ਪਾਸਪੋਰਟ ਦਫਤਰ ਨੂੰ ਬੰਦ ਕਰਵਾ ਦਿੱਤਾ ਗਿਆ ਅਤੇ ਲੋਕਾਂ ਨੂੰ ਬੰਦ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।
ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਇਸ ਦੌਰਾਨ ਕਿਹਾ ਕਿ ਇਹ ਲੋਕਾਂ ਦੀ ਗਲਤੀ ਨਹੀਂ ਹੈ ਇਹ ਗਲਤੀ ਪਾਸਪੋਰਟ ਵਾਲਿਆਂ ਦੀ ਹੈ ਜਿਨ੍ਹਾਂ ਨੇ ਭਾਰਤ ਬੰਦ ਦੇ ਦਿਨ ਲੋਕਾਂ ਨੂੰ ਇੱਥੇ ਬੁਲਾਇਆ। ਉਨ੍ਹਾਂ ਨੇ ਇਹ ਵੀ ਕਿਹਾ ਕਿ 27 ਤਰੀਕ ਨੂੰ ਭਾਰਤ ਬੰਦ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਸੀ ਪਰ ਲੋਕਾਂ ਨੂੰ ਅੱਜ ਦੇ ਦਿਨ ਇੱਥੇ ਬੁਲਾਇਆ ਇਸਦੇ ਜ਼ਿੰਮੇਵਾਰ ਪਾਸਪੋਰਟ ਦਫਤਰ ਦੇ ਅਧਿਕਾਰੀ ਹਨ।
ਦੂਜੇ ਪਾਸੇ ਕਿਸਾਨ ਜਥੇਬੰਦੀ ਦੇ ਆਗੂ ਸਰਵਨ ਸਿੰਘ ਪੰਧੇਰ ਨੇ ਇਹ ਵੀ ਕਿਹਾ ਕਿ 2 ਵਜੇ ਤੋਂ ਬਾਅਦ ਜਿਹੜੇ ਪੰਜਾਬ ਦੇ ਵੱਖ-ਵੱਖ ਸੂਬਿਆਂ ਤੋਂ ਆਏ ਹੋਏ ਲੋਕ ਹਨ ਉਹ ਆਪਣੇ ਪਾਸਪੋਰਟ ਦੇ ਲਈ ਇੰਟਰਵਿਊ ਦੇ ਸਕਦੇ ਹਨ। ਉੱਥੇ ਹੀ ਦੂਜੇ ਪਾਸੇ ਪਾਸਪੋਰਟ ਦਫਤਰ ’ਚ ਆਏ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਅੱਜ ਭਾਰਤ ਬੰਦ ਹੈ, ਜਿਸ ਦੇ ਚੱਲਦੇ ਉਹ ਅੱਜ ਪਾਸਪੋਰਟ ਦਫਤਰ ਇੰਟਰਵਿਊ ਦੇਣ ਲਈ ਪਹੁੰਚੇ ਸੀ। ਲੋਕਾਂ ਨੇ ਇਹ ਵੀ ਕਿਹਾ ਕਿ ਜਿਸ ਤਰ੍ਹਾਂ ਦਾ ਆਦੇਸ਼ ਕਿਸਾਨ ਜਥੇਬੰਦੀਆਂ ਦੇਣਗੀਆਂ ਉਨ੍ਹਾਂ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ।
ਇਹ ਵੀ ਪੜੋ: ਸੋਚ ਸਮਝਕੇ ਨਿੱਕਲਿਓ ਘਰੋਂ ਬਾਹਰ ਅੱਜ ਹੈ ਭਾਰਤ ਬੰਦ