ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਵਿੱਚ ਸੇਵਾ ਨਿਭਾ ਰਹੇ ਐਸਐਚਓ ਨੀਰਜ ਕੁਮਾਰ ਨੂੰ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਐਵਾਰਡ ਨਾਲ ਸਨਮਾਨਤ ਕੀਤਾ ਹੈ। ਇਹ ਐਵਾਰਡ ਵਿਧਾਇਕ ਡਾ. ਰਾਜਕੁਮਾਰ ਵੇਰਕਾ, ਕੈਬਨਿਟ ਮੰਤਰੀ ਸੁਖ ਸਰਕਾਰੀਆ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸੁਨੀਲ ਦੱਤੀ ਦੀ ਹਾਜ਼ਰੀ ਵਿੱਚ ਦਿੱਤਾ ਗਿਆ।
ਕੋਰੋਨਾ ਦੌਰਾਨ ਸੇਵਾਵਾਂ ਨਿਭਾਅ ਰਹੇ ਐਸਐਚਓ ਨੂੰ ਮਿਲਿਆ ਮੁੱਖ ਮੰਤਰੀ ਐਵਾਰਡ ਐਤਵਾਰ ਨੂੰ ਅੰਮ੍ਰਿਤਸਰ ਸਰਕਟ ਹਾਊਸ ਵਿਖੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਆਦਿ ਐਸਐਚਓ ਨੀਰਜ ਕੁਮਾਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੁਲਿਸ ਕਮਿਸ਼ਨਰ ਨੇ ਮੁੱਖ ਮੰਤਰੀ ਐਵਾਰਡ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੁਲਿਸ ਵਿਭਾਗ ਨੂੰ ਇਸ ਪੁਰਸਕਾਰ ਨਾਲ ਬਹੁਤ ਮਜ਼ਬੂਤੀ ਮਿਲੀ ਹੈ ਅਤੇ ਪੁਲਿਸ ਕਰਮਚਾਰੀ ਹੋਰ ਉਤਸ਼ਾਹ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਵਿਧਾਇਕ ਡਾ. ਰਾਜਕੁਮਾਰ ਵੇਰਕਾ ਨੂੰ ਐਸ.ਐਚ.ਓ ਨੀਰਜ ਕੁਮਾਰ ਦੀ ਕੋਰੋਨਾ ਮਹਾਂਮਾਰੀ ਵਿੱਚ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਸੀ, ਜਿਨ੍ਹਾਂ ਵੱਲੋਂ ਇਸ ਪੁਰਸਕਾਰ ਲਈ ਬਹੁਤ ਵੱਡਾ ਸਮਰਥਨ ਪ੍ਰਾਪਤ ਹੋਇਆ।
ਇਸ ਮੌਕੇ ਵਿਧਾਇਕ ਡਾ. ਰਾਜਕੁਮਾਰ ਵੇਰਕਾ ਨੇ ਕਿਹਾ ਕਿ ਐਸਐਚਓ ਨੀਰਜ ਕੁਮਾਰ ਕੋਰੋਨਾ ਮਹਾਂਮਾਰੀ ਵਿੱਚ ਬਹੁਤ ਬਹਾਦਰੀ ਨਾਲ ਸੇਵਾ ਕਰਦਿਆਂ ਹੋਏ ਕੋਰੋਨਾ ਪੌਜ਼ੀਟਿਵ ਹੋ ਗਏ ਸਨ। ਕੋਰੋਨਾ ਨਾਲ ਲੜ ਕੇ ਸਫਲਤਾ ਪ੍ਰਾਪਤ ਕੀਤੀ ਅਤੇ ਅੱਜ ਉਨ੍ਹਾਂ ਨੂੰ ਇਹ ਐਵਾਰਡ ਮਿਲਿਆ ਹੈ।
ਐਵਾਰਡ ਪ੍ਰਾਪਤ ਕਰਨ ਮੌਕੇ ਐਸਐਚਓ ਨੇ ਕਿਹਾ ਕਿ ਉਸ ਨੂੰ ਇਹ ਮੁੱਖ ਮੰਤਰੀ ਐਵਾਰਡ ਮਿਲਣਾ ਮਾਣ ਵਾਲੀ ਹੈ।