ਅੰਮ੍ਰਿਤਸਰ:ਜੰਡਿਆਲਾ ਗੁਰੂ ’ਚ ਪੁਰਾਣੀ ਰੰਜਿਸ਼ ਨੂੰ ਲੈ ਦੋ ਧਿਰਾਂ ’ਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪੱਤਰਕਾਰਾਂ ਨੂੰ ਦਿੱਤੀ ਜਾਣਕਾਰੀ ਮੁਤਾਬਕ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਿੰਡ ਵਿੱਚ ਪੁਰਾਣੀ ਰੰਜਿਸ਼ ਚੱਲ ਰਹੀ ਹੈ ਅਤੇ ਖੇਤੀ ਦੀ ਜ਼ਮੀਨ ਵਿਚੋਂ ਮਿੱਟੀ ਪੁੱਟਣ ਨੂੰ ਉਨ੍ਹਾਂ ਦਾ ਦੂਜੀ ਧਿਰ ਨਾਲ ਝਗੜਾ ਹੋਇਆ ਸੀ।
ਜੰਡਿਆਲਾ ਗੁਰੂ ’ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀਆਂ ਗੋਲੀਆਂ - Jandiala Guru in Amritsar
ਜੰਡਿਆਲਾ ਗੁਰੂ ’ਚ ਪੁਰਾਣੀ ਰੰਜਿਸ਼ ਨੂੰ ਲੈ ਦੋ ਧਿਰਾਂ ’ਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਉਪਰੰਤ ਪੀੜ੍ਹਤ ਧਿਰ ਵੱਲੋਂ ਮੁੜ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪ੍ਰਸ਼ਾਸ਼ਨ ਤੋਂ ਇਨਸਾਫ਼ ਦੀ ਮੰਗ ਕੀਤੀ।
ਇਸ ਝਗੜੇ ਸਬੰਧੀ ਜਦੋ ਬੀਤੀ ਰਾਤ ਸਬੰਧਤ ਪੁਲਿਸ ਨੂੰ ਦੇਣ ਗਏ ਸਨ, ਵਾਪਸੀ ਸਮੇਂ ਜਦੋਂ ਉਹ ਘਰ ਪਰਤ ਰਹੇ ਸਨ ਤਾਂ ਰਾਹ ’ਚ ਦੂਜੀ ਪਾਰਟੀ ਵੱਲੋਂ ਉਨ੍ਹਾਂ 'ਤੇ ਗੋਲੀਆਂ ਚਲਾਈਆਂ ਗਈਆਂ ਜਿਸ ਦੌਰਾਨ ਉਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਘਟਨਾ ਉਪਰੰਤ ਪੀੜ੍ਹਤ ਧਿਰ ਵੱਲੋਂ ਮੁੜ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪ੍ਰਸ਼ਾਸ਼ਨ ਤੋਂ ਇਨਸਾਫ਼ ਦੀ ਮੰਗ ਕੀਤੀ।
ਇਸ ਮਾਮਲੇ ’ਚ ਪੁਲਿਸ ਅਧਿਕਾਰੀ ਹਰਭਜਨ ਸਿੰਘ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ’ਚ ਹੈ ਅਤੇ ਇਸ ਸਬੰਧੀ ਉਹ ਕਾਰਵਾਈ ਵੀ ਕਰ ਰਹੇ ਹਨ। ਇਸ ਮੌਕੇ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਅਜੇ ਤੱਕ ਉਨ੍ਹਾਂ ਕੋਲ ਦੋਹਾਂ ਧਿਰਾਂ ਵਿਚਾਲੇ ਗੋਲੀ ਚੱਲਣ ਸਬੰਧੀ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ।