ਅੰਮ੍ਰਿਤਸਰ:ਥਾਣਾ ਛੇਹਰਟਾ ਦੇ ਇਲਾਕਾ ਹੇਤ ਰਾਮ ਕਲੋਨੀ ਵਿਚ ਸ਼ਾਮ ਦੇ 5 ਵਜੇ ਦੇ ਕਰੀਬ ਇਕ ਘਰ ਦੇ ਬਾਹਰ ਸ਼ਰ੍ਹੇਆਮ ਗੋਲੀਆਂ ਚਲਾਈਆਂ (Shots fired outside the house in Amritsar) ਗਈਆਂ। ਇਹ ਗੋਲੀਆਂ 2 ਤੋਂ 3 ਨੌਜਵਾਨਾਂ ਵੱਲੋਂ ਚਲਾਈਆਂ ਗਈਆਂ ਹਨ। ਘਰ ਦੇ ਮਾਲਕ ਬਾਹਰ ਸਮਾਨ ਲੈਣ ਲਈ ਗਏ ਹੋਏ ਸਨ ਅਣਪਛਾਤੇ ਨੌਜਵਾਨਾਂ ਵੱਲੋਂ ਘਰ ਦੇ ਗੇਟ ਉੱਤੇ ਵੀ ਸਿੱਧੀਆਂ ਚਲਾਈਆਂ ਗੋਲੀਆਂ ਅਤੇ ਕੁਝ ਹਵਾਈ ਫਾਇਰ ਵੀ ਕੀਤੇ ਗਏ। ਪਰਿਵਾਰ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਪੁਲਿਸ ਅਧਿਕਾਰੀਆਂ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਹੈ।
ਮਾਮਲਾ ਥਾਣਾ ਛੇਹਰਟਾ ਦੇ ਇਲਾਕਾ ਹੇਤ ਰਾਮ ਕਲੋਨੀ ਦਾ ਹੈ ਜਿਥੇ ਇਕ ਪਰਿਵਾਰ ਆਪਣੇ ਘਰ ਦਾ ਕੁਝ ਸਾਮਾਨ ਲੈਣ ਲਈ ਬਾਹਰ ਗਏ ਹੋਏ ਸਨ। ਉਨ੍ਹਾਂ ਪਿੱਛੋਂ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਗਈਆਂ ਇਕ ਗੋਲੀ ਘਰ ਦੇ ਗੇਟ ਉੱਤੇ ਵੀ ਲੱਗੀ 'ਤੇ ਕੁਝ ਹਵਾਈ ਫਾਇਰ ਵੀ ਕੀਤੇ ਗਏ।
ਇਸ ਮੌਕੇ ਥਾਣਾ ਛੇਹਰਟਾ ਦੇ ਮੁਖੀ ਘਟਨਾ ਵਾਲੀ ਥਾਂ ਤੇ ਪੁੱਜੇ ਉਨ੍ਹਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਹੈ ਕਿ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਇਕ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਹਨ।