ਪੰਜਾਬ

punjab

550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਸਾਂਝੇ ਤੌਰ 'ਤੇ ਮਨਾਉਣ 'ਤੇ ਲੱਗ ਸਕਦੈ ਗ੍ਰਹਿਣ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਲੈ ਕੇ ਅਕਾਲ ਤਖ਼ਤ ਸਾਹਿਬ ਵਾਲੀ ਬਣਾਈ 5 ਮੈਂਬਰੀ ਕਮੇਟੀ ਵਿੱਚ ਤਾਲਮੇਲ ਕਮੇਟੀ ਦੀਆਂ ਦੋਨਾਂ ਮੀਟਿੰਗਾਂ ਵਿੱਚ ਸਰਕਾਰ ਦਾ ਕੋਈ ਵੀ ਨੁਮਾਇੰਦਾ ਸ਼ਾਮਿਲ ਨਹੀਂ ਹੋਇਆ।

By

Published : Sep 6, 2019, 5:53 PM IST

Published : Sep 6, 2019, 5:53 PM IST

550 ਸਾਲਾਂ ਪ੍ਰਕਾਸ਼ ਪੁਰਬ

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸਬੰਧਿਤ ਐਸ.ਜੀ.ਪੀ.ਸੀ. ਦੀ ਮੀਟਿੰਗ ਹੋਈ ਹੈ ਪਰ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦਾ ਕੋਈ ਵੀ ਨੁਮਾਇੰਦਾ ਸ਼ਾਮਲ ਨਹੀਂ ਹੋਇਆ। ਇਸ ਤੋਂ ਪਹਿਲਾਂ ਵੀ ਐਸ.ਜੀ.ਪੀ.ਸੀ ਦੀ 14 ਅਗਸਤ ਨੂੰ ਪਹਿਲੀ ਮੀਟਿੰਗ ਹੋਈ ਸੀ ਜਿਸ ਵਿੱਚ ਵੀ ਪੰਜਾਬ ਸਰਕਾਰ ਦਾ ਕੋਈ ਵੀ ਮੈਂਬਰ ਸ਼ਾਮਿਲ ਨਹੀਂ ਹੋਇਆ ਸੀ।

ਵੇਖੋ ਵੀਡੀਓ

ਐਸ.ਜੀ.ਪੀ.ਸੀ ਦੇ ਪ੍ਰਧਾਨ ਭਾਈ ਗੌਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਰਕਾਰ ਤੇ ਐਸ.ਜੀ.ਪੀ.ਸੀ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਇਕ ਸਾਂਝੀ ਤਾਲਮੇਲ ਕਮੇਟੀ ਬਣਾਉਣ ਲਈ ਕਿਹਾ ਸੀ ਜਿਸ ਵਿੱਚ 2 ਐਸ.ਜੀ.ਪੀ.ਸੀ ਦੇ ਮੈਂਬਰ ਇੱਕ ਸਿੱਖ ਬੁੱਧੀਜੀਵੀ ਅਤੇ 2 ਸਰਕਾਰ ਦੇ ਨੁਮਾਇੰਦੇ ਸ਼ਾਮਿਲ ਕੀਤੇ ਗਏ ਸਨ ਪਰ ਅਫਸੋਸ ਪਹਿਲੀ ਮੀਟਿੰਗ ਵਿੱਚ ਵੀ ਕੋਈ ਸਰਕਾਰੀ ਨੁਮਾਇਦਾ ਨਹੀਂ ਆਇਆ ਤੇ ਹੁਣ ਵੀ ਕੋਈ ਸ਼ਾਮਿਲ ਨਹੀਂ ਹੋਇਆ।

ਲੌਂਗੋਵਾਲ ਨੇ ਕਿਹਾ ਕਿ ਗੁਰਦਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆ ਲਈ 20 ਯੂ.ਐਸ ਡਾਲਰ ਫੀਸ ਰੱਖਣਾ ਕਾਫੀ ਨਿੰਦਣਯੋਗ ਹੈ ਅਤੇ ਪਾਕਿਸਤਾਨ ਸਰਕਾਰ ਨੂੰ ਇਸ 'ਤੇ ਦੁਬਾਰਾ ਸੋਚਣਾ ਚਾਹੀਦਾ ਹੈ।

ਇਹ ਵੀ ਪੜੋ: ਤਰਨ ਤਾਰਨ ਧਮਾਕੇ 'ਤੇ ਕੈਪਟਨ ਨੇ ਕੀਤਾ ਕੀਤਾ ਵੱਡਾ ਖੁਲਾਸਾ

ਭਾਈ ਗੌਬਿੰਦ ਸਿੰਘ ਲੌਂਗੋਵਾਲ ਦਾ ਦਾਅਵਾ ਹੈ ਕਿ ਉਹ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਲਈ ਤਾਲਮੇਲ ਕਮੇਟੀ ਵਿਚ ਆਪਣੇ ਨੁਮਾਇੰਦੇ ਭੇਜਣ ਲਈ ਕਿਹਾ ਸੀ ਪਰ ਬਾਵਜੂਦ ਇਸ ਦੇ ਕੋਈ ਵੀ ਸਰਕਾਰੀ ਮੈਂਬਰ ਇਸ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਇਆ।

ABOUT THE AUTHOR

...view details