ਅੰਮ੍ਰਿਤਸਰ: ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ ਲਗਾਤਰ ਹੀਲੇ ਕੀਤੇ ਜਾ ਰਹੇ ਹਨ। ਉਥੇ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈਕੇ ਵੀ ਯਤਨ ਤੇਜ਼ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਦਰਅਸਲ ਸਿੰਘ ਸਾਹਿਬ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਸਿੱਖ ਸੰਗਤ, ਦਲ ਪੰਥ, ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ, ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਹਰ ਸੰਭਵ ਯਤਨ ਕੀਤੇ ਜਾਣ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼:ਸਿੰਘ ਸਾਹਿਬ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਸਿੱਖ ਸੰਗਤ, ਦਲ ਪੰਥ, ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ, ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ, ਟਕਸਾਲਾਂ, ਸੰਤਾਂ-ਮਹਾਪੁਰਸ਼ਾਂ, ਵਿਦਵਾਨਾਂ, ਬੁੱਧੀ ਜੀਵੀਆਂ ਅਤੇ ਸਮੁੱਚੇ ਸਿੱਖ ਪੰਥ ਨੂੰ ਨਾਲ ਲੈ ਕੇ ਵੱਡੀ ਰਣਨੀਤੀ ਉਲੀਕੇ। ਜਿਸ ਨਾਲ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਅਤੇ ਪਿਛਲੇ ਸੰਘਰਸ਼ ਦੌਰਾਨ ਜੇਲ੍ਹਾਂ ਵਿਚ ਬੰਦ ਲੰਮੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਕੌਮੀ ਯੋਧਿਆਂ ਨੂੰ ਤੁਰੰਤ ਰਿਹਾਅ ਕਰਵਾਇਆ ਜਾ ਸਕੇ। ਸਿੰਘ ਸਾਹਿਬ ਨੇ ਕਿਹਾ ਕਿ ਦੇਸ਼ ਅਜਾਦ ਹੋਣ ਤੋਂ ਬਾਅਦ ਦੇਸ਼ ਦੇ ਸੰਵਿਧਾਨ ਅਨੁਸਾਰ ਸਟੇਟਾਂ ਦੀਆਂ ਵਿਧਾਨ ਸਭਾ ਦੇ ਮੈਂਬਰ, ਕੇਂਦਰ ਸਰਕਾਰ ਦੇ ਮੈਂਬਰ ਪਾਰਲੀਮੈਂਟ ਚੋਣ ਪ੍ਰੀਕ੍ਰਿਆ ਰਾਹੀਂ ਲੋਕਾਂ ਦੀਆਂ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਅਤੇ ਪ੍ਰਧਾਨ ਮੰਤਰੀ ਦੇਸ਼ ਦਾ ਰਾਸ਼ਟਰਪਤੀ ਵੀ ਇਸੇ ਵਿਧੀ ਨਾਲ ਚੋਣ ਪ੍ਰੀਕਿਰਆ ਰਾਹੀਂ ਹੀ ਚੁਣਿਆ ਜਾਂਦਾ ਹੈ ਅਤੇ ਅੱਗੇ ਸੂਬਿਆਂ ਦੇ ਗਵਰਨਰਾਂ ਦੀ ਨਿਯੁਕਤੀ ਕੀਤੀ ਜਾਂਦੀ ਹੈ।ਇਸੇ ਤਰ੍ਹਾਂ ਦੇਸ਼ ਅਜਾਦ ਹੋਣ ਤੋਂ ਪਹਿਲਾਂ 1925 ਤੋਂ ਹੀ ਵੋਟਾਂ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਹੁੰਦੀ ਹੈ, ਜਿਨ੍ਹਾਂ ਵਿਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਪ੍ਰਧਾਨ ਚੁਣਿਆ ਜਾਂਦਾ ਹੈ।
- Meet Hayer Marriage Reception:ਪੰਜਾਬ ਦੇ ਖੇਡ ਮੰਤਰੀ ਦੀ ਰਿਸੈਪਸ਼ਨ ਪਾਰਟੀ: ਮੋਹਾਲੀ ਦੇ ਇੱਕ ਰਿਜ਼ੋਰਟ ਵਿੱਚ ਪ੍ਰੋਗਰਾਮ, ਮੇਰਠ ਦੀ ਡਾਕਟਰ ਗੁਰਵੀਨ ਨਾਲ ਹੋਇਆ ਸੀ ਵਿਆਹ
- BIHAR CM NITISH KUMAR APOLOGIZED: 'ਮੈਂ ਮਾਫੀ ਮੰਗਦਾ ਹਾਂ', ਨਿਤੀਸ਼ ਕੁਮਾਰ ਨੇ ਔਰਤਾਂ 'ਤੇ ਦਿੱਤੇ ਆਪਣੇ ਵਿਵਾਦਿਤ ਬਿਆਨ ਲਈ ਮੰਗੀ ਮੁਆਫੀ
- National Legal Services Day : ਲੰਬਿਤ ਕੇਸਾਂ ਦਾ ਨਿਪਟਾਰਾ ਕਰਨਾ ਇੱਕ ਵੱਡੀ ਚੁਣੌਤੀ, ਜਾਣੋ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਦਾ ਖਾਸ ਮਹੱਤਵ