ਅੰਮ੍ਰਿਤਸਰ: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਪਣੇ ਕਾਫ਼ਿਲੇ ਨਾਲ ਪਾਕਿਸਤਾਨ ਰਵਾਨਾ ਹੋ ਗਏ ਹਨ। ਪਹਿਲਾਂ ਉਹ ਡੇਰਾ ਬਾਬਾ ਨਾਨਕ ਪੁੱਜੇ ਹਨ ਜਿੱਥੋਂ ਉਹ ਪਾਕਿਸਤਾਨ ਲਈ ਰਵਾਨਾ ਹੋਣਗੇ।
ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਲਈ ਡੇਰਾ ਬਾਬਾ ਨਾਨਕ ਪੁੱਜੇ ਸਿੱਧੂ
ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਵਿੱਚ ਸ਼ਾਮਲ ਹੋਣ ਲਈ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਜਾਣਗੇ ਜਿਸ ਦੇ ਲਈ ਉਹ ਡੇਰਾ ਬਾਬਾ ਨਾਨਕ ਪਹੁੰਚ ਗਏ ਹਨ।
ਦੱਸ ਦਈਏ ਕਿ ਕਰਤਾਰਪੁਰ ਲਾਂਘਾ ਅੱਜ ਦੋਹਾਂ ਮੁਲਕਾਂ ਵੱਲੋਂ ਖੋਲ੍ਹਿਆ ਜਾਵੇਗਾ ਜਿਸ ਦੇ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਲਾਂਘੇ ਦੇ ਉਦਘਾਟਨ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਸੱਦਾ ਭੇਜਿਆ ਸੀ।
ਇਸ ਤੋਂ ਬਾਅਦ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਸਰਕਾਰ ਕੋਲੋਂ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਸੀ। ਸਿੱਧੂ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਪਾਕਿਸਤਾਨ ਜਾਣ ਦੀ ਇੰਜਾਜ਼ਤ ਮੰਗ ਪਰ ਵਿਦੇਸ਼ ਮੰਤਰਾਲੇ ਨੇ ਇਨਕਾਰ ਕਰ ਦਿੱਤਾ। ਤੀਜੀ ਵਾਰ ਪੱਤਰ ਲਿਖ ਕੇ ਇਜਾਜ਼ਤ ਮੰਗਣ ਤੋਂ ਬਾਅਦ ਸਿੱਧੂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲੀ।