ਅੰਮ੍ਰਿਤਸਰ: ਨਵਜੋਤ ਸਿੰਘ ਸਿੱਧੂ ਅਸਤੀਫ਼ਾ ਦੇਣ ਤੋਂ ਬਾਅਦ ਚੰਡੀਗੜ੍ਹ ਵਿੱਚ ਆਪਣੀ ਸਰਕਾਰੀ ਕੋਠੀ ਨੂੰ ਖਾਲੀ ਕਰਕੇ ਪਰਿਵਾਰ ਨਾਲ ਆਪਣੀ ਨਿੱਜੀ ਰਿਹਾਇਸ਼ ਪਹੁੰਚ ਗਏ ਹਨ। ਸਿੱਧੂ ਨਾਲ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਵੀ ਪੁੱਜੀ।
ਇਸ ਮੌਕੇ ਸਿੱਧੂ ਨੇ ਮੀਡਿਆ ਤੋਂ ਪੂਰੀ ਤਰ੍ਹਾਂ ਦੂਰੀ ਬਣਾ ਕੇ ਰੱਖੀ ਤੇ ਆਪਣੀ ਕੋਠੀ ਦੇ ਅੰਦਰ ਕਿਸੇ ਨੂੰ ਵੀ ਆਉਣ ਦੀ ਇਜ਼ਾਜਤ ਨਹੀਂ ਦਿੱਤੀ।
ਦੱਸ ਦਈਏ ਕਿ ਮੁੱਖ ਮੰਤਰੀ ਵਲੋਂ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਬਾਅਦ ਸਿੱਧੂ ਨੇ ਆਪਣੀ 42 ਨੰਬਰ ਸਰਕਾਰੀ ਕੋਠੀ ਖਾਲੀ ਕਰ ਦਿੱਤੀ ਸੀ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਇੱਕ ਸੁਲਝੇ ਹੋਏ ਲੀਡਰ: ਬੈਂਸ
ਰਾਹੁਲ ਗਾਂਧੀ ਤੇ ਮੁੱਖ ਮੰਤਰੀ ਨੂੰ ਆਪਣਾ ਅਸਤੀਫ਼ਾ ਭੇਜਣ ਤੋਂ ਬਾਅਦ ਸਿੱਧੂ ਨੇ ਮੀਡਿਆ ਤੋਂ ਦੂਰੀ ਬਣਾ ਕੇ ਰੱਖੀ ਹੈ ਤੇ ਸਿਰਫ਼ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰ ਰਹੇ ਹਨ।