ਪੰਜਾਬ

punjab

ETV Bharat / state

SGPC ਦੀ ਮੀਟਿੰਗ 'ਚ ਬੀਬੀ ਜਗੀਰ ਕੌਰ ਦੀ ਜ਼ਬਾਨ ਤੇ ਰਿਹਾ ਸਿੱਧੂ ਦਾ ਨਾਮ - SGPC

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪਹੁੰਚੇ। ਨਵਜੋਤ ਸਿੰਘ ਸਿੱਧੂ ਦੇ ਉੱਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਜਮਕੇ ਬਰਸੇ ਅਤੇ ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੂੰ ਲੋਕ ਬਿਲਕੁਲ ਵੀ ਪਸੰਦ ਨਹੀਂ ਕਰ ਰਹੇ।

Sidhu's name was mentioned by Bibi Jagir Kaur in SGPC meeting
Sidhu's name was mentioned by Bibi Jagir Kaur in SGPC meeting

By

Published : Jul 20, 2021, 8:00 PM IST

Updated : Jul 20, 2021, 8:09 PM IST

ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪਹੁੰਚੇ। ਨਵਜੋਤ ਸਿੰਘ ਸਿੱਧੂ ਦੇ ਉੱਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਜਮਕੇ ਬਰਸੇ ਅਤੇ ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੂੰ ਲੋਕ ਬਿਲਕੁਲ ਵੀ ਪਸੰਦ ਨਹੀਂ ਕਰ ਰਹੇ। ਨਵਜੋਤ ਸਿੰਘ ਸਿੱਧੂ 2022 ਦੇ ਵਿੱਚ ਵੀ ਕੁਝ ਨਹੀਂ ਕਰਨਗੇ ਅਤੇ ਕਾਂਗਰਸ ਪਾਰਟੀ ਹਾਰ ਦੇ ਕੰਗਾਰ ਤੇ ਪਹੁੰਚ ਚੁੱਕੀ ਹੈ।

Sidhu's name was mentioned by Bibi Jagir Kaur in SGPC meeting
ਅੰਮ੍ਰਿਤਸਰ ਵਿੱਚ SGPC ਦੇ ਦਫ਼ਤਰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ ਅਤੇ ਮੀਟਿੰਗ ਤੋਂ ਬਾਅਦ SGPC ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਉਸ ਦੌਰਾਨ ਬੀਬੀ ਜਗੀਰ ਕੌਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਸ਼ਬਦੀ ਹਮਲੇ ਕੀਤੇ ਅਤੇ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਨੂੰ ਬੁਰਾ ਭਲਾ ਕਹਿੰਦੇ ਰਹਿੰਦੇ ਹਨ ਅਤੇ ਹੁਣ ਕਾਂਗਰਸ ਦੇ ਪੰਜਾਬ ਪ੍ਰਧਾਨ ਬਣ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਵੀ ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸੀ ਮੰਤਰੀਆਂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ਼ ਵੀ ਕਾਫੀ ਕੁਝ ਬੋਲਿਆ ਸੀਂ। ਪਰ ਕਾਂਗਰਸ ਨੇ ਫਿਰ ਉਨ੍ਹਾਂ ਨੂੰ ਪੰਜਾਬ ਪ੍ਰਧਾਨ ਲਗਾ ਦਿੱਤਾ ਉਨ੍ਹਾਂ ਕਿਹਾ ਕਿ ਕਾਂਗਰਸ ਜਿਸਨੂੰ ਮਰਜ਼ੀ ਪ੍ਰਧਾਨ ਬਣਾ ਦੇ ਪਰ ਲੋਕ ਕਾਂਗਰਸ ਤੋਂ ਅੱਕ ਚੁੱਕੇ ਹਨ। 2022 ਵਿੱਚ ਲੋਕ ਕਾਂਗਰਸ ਨੂੰ ਪਸੰਦ ਨਹੀਂ ਕਰਨਗੇ। ਆਖ਼ਿਰ ਵਿੱਚ ਹੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਚੱਲੋ ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ।
Last Updated : Jul 20, 2021, 8:09 PM IST

ABOUT THE AUTHOR

...view details