ਅੰਮ੍ਰਿਤਸਰ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਸਜਾਣੇ ਜਾਣ ਵਾਲੇ ਨਗਰ ਕੀਰਤਨ ਵਿੱਚ ਸਾਮਿਲ ਹੋਣ ਲਈ 508 ਸਿੱਖ ਸ਼ਰਧਾਲੂਆਂ ਦਾ ਜੱਥਾ ਬੋਲੇ ਸੌ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਰਵਾਨਾ ਹੋ ਗਿਆ ਹੈ।
ਇਹ ਵੀ ਪੜ੍ਹੋ: ਰਾਜ ਸਭਾ 'ਚ ਪੇਸ਼ ਕੀਤਾ ਜਾਵੇਗਾ ਤਿੰਨ ਤਲਾਕ ਬਿੱਲ, ਭਾਜਪਾ ਨੇ ਸੰਸਦ 'ਚ ਲਾਇਆ ਵ੍ਹਿਪ
ਇਹ ਕੌਮਾਂਤਰੀ ਨਗਰ ਕੀਰਤਨ ਭਾਰਤ ਦੇ 22 ਸੂਬਿਆਂ 'ਚੋਂ ਹੁੰਦਾ ਹੋਇਆ 12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਸੁਲਤਾਨਪੁਰ ਲੋਧੀ ਪਹੁੰਚੇਗਾ। ਇਸ ਬਾਰੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਕਿਸਮਤ ਵਾਲੇ ਹਨ ਕਿ ਉਹ ਇਸ ਇਤਿਹਾਸਿਕ ਨਗਰ ਕੀਰਤਨ ਦਾ ਹਿੱਸਾ ਬਣੇ ਹਨ ਤੇ ਜਿਸ ਦੇ ਚਲਦਿਆਂ ਉਹ ਪਾਕਿਸਤਾਨ 'ਚ ਸਥਿਤ ਹੋਰ ਵੀ ਸਿੱਖ ਗੁਰੂਧਾਮਾਂ ਦੇ ਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਹਰ ਸਿੱਖ ਰੋਜ਼ਾਨਾ ਇਹ ਅਰਦਾਸ ਕਰਦਾ ਸੀ ਕਿ ਜਿਨ੍ਹਾਂ ਗੁਰਦੁਆਰਿਆਂ ਨੂੰ ਪੰਥ ਤੋਂ ਵਿਛੋੜਿਆ ਗਿਆ ਹੈ, ਖੁਲ੍ਹੇ ਦਰਸ਼ਨ ਦੀਦਾਰੇ ਬਖਸ਼ੋ ਉਹ ਅੱਜ ਪੂਰੀ ਹੋ ਗਈ ਹੈ।
ਉੱਥੇ ਹੀ ਐੱਸਜੀਪੀਸੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਕਈ ਪ੍ਰੋਗਰਾਮ ਉਲੀਕੇ ਗਏ ਹਨ ਤੇ ਜਿਸ ਤਹਿਤ ਇਹ ਵਿਸ਼ਾਲ ਨਗਰ ਕੀਰਤਨ ਪਾਕਿਸਤਾਨ ਦੀ ਧਰਤੀ ਤੋਂ ਸਜਾਇਆ ਜਾ ਰਿਹਾ ਹੈ। ਜਦੋਂ ਇਹ ਨਗਰ ਕੀਰਤਨ ਅਟਾਰੀ ਸਰਹੱਦ 'ਤੇ ਪੁੱਜੇਗਾ, ਉੱਥੇ ਵੀ ਸੰਗਤਾ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।