ਅੰਮ੍ਰਿਤਸਰ : ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮਨਾਉਣ ਲਈ ਪਾਕਿ ਗਿਆ ਸਿੱਖ ਸ਼ਰਧਾਲੂਆਂ ਦਾ ਜੱਥਾ ਆਪਣੇ ਵਤਨ ਵਾਪਸ ਪਰਤ ਆਇਆ ਹੈ। ਜਥਾ ਵਿਸ਼ੇਸ਼ ਰੇਲ ਗੱਡੀ ਰਾਹੀਂ ਅੰਤਰਰਾਸ਼ਟਰੀ ਰੇਲਵੇ ਸਟੇਸ਼ਨ ਅਟਾਰੀ ਪਹੁੰਚਿਆ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੂਰਬ ਮਨਾਉਣ ਲਈ ਤਿਆਰ ਹੈ ਅਤੇ ਸ਼੍ਰੋਮਣੀ ਕਮੇਟੀ ਵੀ ਉਨ੍ਹਾਂ ਦਾ ਪੂਰਾ ਸਾਥ ਦੇਵੇਗੀ।