ਅੰਮ੍ਰਿਤਸਰ: ਸਿੱਖ ਜੱਥੇਬੰਦੀਆਂ (Sikh organizations) ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਅਪੀਲ ਕੀਤੀ ਗਈ ਹੈ ਕਿ ਅੰਮ੍ਰਿਤਸਰ ਜਿਸ ਨੂੰ ਗੁਰੂ ਕੀ ਨਗਰੀ ਵੀ ਕਿਹਾ ਜਾਂਦਾ ਹੈ, ਵਾਂਗ ਹੋਰ ਸ਼ਹਿਰਾਂ ਨੂੰ ਵੀ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇ। ਇਸ ਬਾਬਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਚਿੱਠੀ ਲਿਖੀ ਗਈ ਹੈ, ਜਿਸ ਵਿਚ ਇਹ ਮੰਗ ਕੀਤੀ ਗਈ ਹੈ।ਉੱਥੇ ਹੀ ਸੰਤ ਸਿਪਾਹੀ ਗਰੁੱਪ ਲੁਧਿਆਣਾ ਦੇ ਦਵਿੰਦਰ ਸਿੰਘ (Davinder Singh) ਦਾ ਕਹਿਣਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜਕੱਲ੍ਹ ਸਿੱਖਾਂ ਦੇ ਹਮਾਇਤ ਲਈ ਕੰਮ ਕਰ ਰਹੇ ਹਨ, ਜਿਸ ਤਹਿਤ ਉਨ੍ਹਾਂ ਵੱਲੋਂ ਅੰਮ੍ਰਿਤਸਰ ਅਤੇ ਹੋਰ ਸ਼ਹਿਰਾਂ ਨੂੰ ਵੀ ਪਵਿੱਤਰ ਸ਼ਹਿਰ ਦਾ ਦਰਜਾ ਦਿਵਾਉਣ ਵਾਸਤੇ ਪੱਤਰ ਲਿਖਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਵੱਲੋਂ ਚਾਰ ਟਵੀਟ (Four Tweet) ਪੰਜਾਬੀ ਵਿੱਚ ਕੀਤੇ ਗਏ ਹਨ।
ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਹੀਂ ਨਸ਼ਿਆਂ ਤੋਂ ਮੁਕਤ
ਉਥੇ ਹੀ ਗੱਲਬਾਤ ਕਰਦੇ ਹੋਏ ਸੰਤ ਸਿਪਾਹੀ ਗਰੁੱਪ ਦੇ ਪ੍ਰਧਾਨ ਦਵਿੰਦਰ ਸਿੰਘ (Davinder Singh) ਵੱਲੋਂ ਗੱਲਬਾਤ ਕਰਦੇ ਹੋਏ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਅੰਮ੍ਰਿਤਸਰ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਨੂੰ ਵੀ ਪਵਿੱਤਰ ਸ਼ਹਿਰ ਬਣਾਉਣ ਲਈ ਪੱਤਰ ਲਿਖਿਆ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜੇ ਮੌਕਾ ਮਿਲਿਆ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨਾਲ ਮਿਲ ਕੇ ਇਹ ਮੰਗ ਪੱਤਰ ਦੇਣ ਦੀ ਕੋਸ਼ਿਸ਼ ਕਰਨਗੇ। ਦਵਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ (Shri Muktsar Sahib) ਜੋ ਕਿ ਪੰਜਾਬ ਦਾ ਬਾਰਡਰ ਏਰੀਆ ਨੇੜਲਾ ਸ਼ਹਿਰ ਹੈ, ਜਿੱਥੋਂ ਦੇ ਲੋਕ ਅਜੇ ਵੀ ਨਸ਼ਿਆਂ ਤੋਂ ਮੁਕਤ ਨਹੀਂ ਹਨ ਅਤੇ ਉਥੋਂ ਹਰ ਤਰ੍ਹਾਂ ਦਾ ਨਸ਼ਾ ਆਸਾਨੀ ਨਾਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸ਼ਹਿਰਾਂ ਨੂੰ ਪਵਿੱਤਰ ਐਲਾਨਿਆ ਜਾਵੇ ਉਨ੍ਹਾਂ ਸ਼ਹਿਰਾਂ ਅੰਦਰ ਸ਼ਰਾਬ, ਤੰਬਾਕੂ ਅਤੇ ਮਾਸ ਆਦਿ ਦੀ ਵਿਕਰੀ 'ਤੇ ਮਨਾਹੀ ਹੋਵੇ।