ਅੰਮ੍ਰਿਤਸਰ: ਦੇਸ਼ ਦੀ ਸਭ ਤੋਂ ਵੱਡੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਸਮਾਜ ਵਿੱਚ ਮਨੁੱਖਤਾ ਦੀ ਸੇਵਾ ਲਈ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀ ਖਾਲਸਾ ਏਡ ਉੱਤੇ ਕੀਤੀ ਗਈ ਕਾਰਵਾਈ ਤੋਂ ਬਾਅਦ ਹੁਣ ਸਿੱਖ ਜਗਤ ਵੱਲੋਂ ਉਹਨਾਂ ਦੇ ਖਿਲਾਫ ਆਵਾਜ਼ ਚੁੱਕਣੀ ਸ਼ੁਰੂ ਕਰ ਦਿੱਤੀ ਗਈ ਹੈ। ਸਿੱਖ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਸਿੱਖਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਏਜੰਸੀਆਂ ਸਿੱਖਾਂ ਨਾਲ ਸਬੰਧਿਤ ਹਰ ਚੀਜ਼ ਉੱਤੇ ਐਕਸ਼ਨ ਕਰ ਰਹੀਆਂ ਨੇ। ਖਾਲਸਾ ਏਡ ਦੇਸ਼ ਵਿੱਚ ਆਈਆਂ ਕੁਦਰਤੀ ਆਫਤਾਂ ਦੇ ਵਿੱਚ ਸਭ ਤੋਂ ਵੱਧ ਸਹਿਯੋਗ ਕਰਦੇ ਹੋਏ ਨਜ਼ਰ ਆਉਂਦੇ ਰਹੀ ਹੈ ਅਤੇ ਉਨ੍ਹਾਂ ਵੱਲੋਂ ਦੇਸ਼ ਦੀ ਹਰ ਇੱਕ ਮਦਦ ਲਈ ਆਪਣਾ ਯੋਗਦਾਨ ਦਿੱਤਾ ਗਿਆ ਹੈ।
NIA ਵੱਲੋਂ ਖਾਲਸਾ ਏਡ ਉੱਤੇ ਕੀਤੀ ਕਾਰਵਾਈ ਦੇ ਵਿਰੁੱਧ ਸਿੱਖ ਜਥੇਬੰਦੀਆਂ 'ਚ ਰੋਸ, ਕਿਹਾ- ਮਾਮਲੇ 'ਤੇ ਸੀਐੱਮ ਮਾਨ ਦੀ ਚੁੱਪੀ NIA ਦੀ ਮਦਦ ਦਾ ਇਸ਼ਾਰਾ - ਮੁੱਖ ਮੰਤਰੀ ਭਗਵੰਤ ਮਾਨ ਉੱਤੇ ਨਿਸ਼ਾਨਾ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਖਾਲਸਾ ਏਡ ਉੱਤੇ ਕੀਤੀ ਗਈ ਰੇਡ ਨੂੰ ਲੈਕੇ ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ਵਿੱਚ ਇਕੱਤਰਤਾ ਕੀਤੀ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਦੀ ਚੁੱਪੀ ਐੱਨਆਈਏ ਦੀ ਮਦਦ ਕਰਨ ਵੱਲ ਦਾ ਇਸ਼ਾਰਾ ਲੱਗਦੀ ਹੈ।

ਸੀਐੱਮ ਮਾਨ ਉੱਤੇ ਨਿਸ਼ਾਨਾ:ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਖਾਲਸਾ ਏਡ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦਿਆਂ ਹੋਇਆਂ ਉਹਨਾਂ ਦੇ ਮੈਂਬਰਾਂ ਦੇ ਉੱਪਰ ਕਾਰਵਾਈ ਕੀਤੀ ਜਾ ਰਹੀ ਹੈ। ਜੋ ਕਿ ਹਰਗਿਜ਼ ਬਰਦਾਸ਼ ਨਹੀਂ ਕੀਤੀ ਜਾਵੇਗੀ। ਉਹਨਾਂ ਦਾ ਕਹਿਣਾ ਹੈ ਇਸ ਵਿੱਚ ਹਰ ਇੱਕ ਉਹ ਸਰਕਾਰ ਜ਼ਿੰਮੇਵਾਰ ਹੈ ਜੋ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦਾ ਸਾਥ ਦੇ ਰਹੀ ਹੈ। ਉੱਥੇ ਅੱਗੇ ਬੋਲਦੇ ਹੋਏ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੁੱਪੀ ਵੀ ਉਹਨਾਂ ਦਾ ਸਾਥ ਦਿੰਦੀ ਹੋਈ ਨਜ਼ਰ ਆ ਰਹੀ ਹੈ । ਉਨ੍ਹਾਂ ਕਿਹਾ ਕਿ ਸੀਐੱਮ ਮਾਨ ਦਾ ਇਸ ਮਾਮਲੇ ਵਿੱਚ ਨਰਮ ਰਵੱਈਆ ਸਭ ਨੂੰ ਮਹਿੰਗਾ ਪਵੇਗਾ।
- ਹਰਿਆਣਾ ਹਿੰਸਾ 'ਚ ਮਾਨਸਾ ਦੀ ਗੱਡੀ ਦਿਖਾਈ ਦੇਣ ਦਾ ਮਾਮਲਾ, ਗੱਡੀ ਸਬੰਧੀ ਪਰਿਵਾਰ ਦਾ ਦਾਅਵਾ, ਕਿਹਾ- ਐਕਸੀਡੈਂਟ ਮਗਰੋਂ ਵੇਚ ਦਿੱਤੀ ਸੀ ਗੱਡੀ
- ਜ਼ਮੀਨ ਪਿਛੇ ਜਵਾਈ 'ਤੇ ਲੱਗੇ ਸਹੁਰੇ ਨੂੰ ਅਗਵਾ ਕਰਨ ਦੇ ਇਲਜ਼ਾਮ, ਅੱਗੋ ਜਵਾਈ ਨੇ ਵੀ ਦੱਸ 'ਤੀ ਕਹਾਣੀ, ਸੁਣ ਲਓ...
- ਸੰਯੁਕਤ ਕਿਸਾਨ ਮੋਰਚਾ ਨੇ 19 ਅਗਸਤ ਤੱਕ ਦਿੱਤਾ ਅਲਟੀਮੇਟਮ, ਖਰਾਬ ਫਸਲਾਂ ਦਾ ਮੰਗਿਆ ਸੂਬਾ ਸਰਕਾਰ ਤੋਂ ਮੁਆਵਜ਼ਾ
ਸਿੱਖਾਂ ਦਾ ਮਨੋਬਲ ਤੋੜਨ ਦੀ ਕੋਸ਼ਿਸ਼:ਦੂਜੇ ਪਾਸੇ ਅੱਜ ਯੂਕੇ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਦੇ ਏਅਰਪੋਰਟ ਉੱਤੇ ਦੋ ਘੰਟੇ ਲਈ ਰੋਕਿਆ ਗਿਆ। ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕੋਈ ਵੀ ਵਿਅਕਤੀ ਅਜਿਹਾ ਨਹੀਂ ਹੈ ਜੋ ਤਨਮਨਜੀਤ ਸਿੰਘ ਢੇਸੀ ਨੂੰ ਨਹੀਂ ਜਾਣਦਾ ਪਰ ਫਿਰ ਵੀ ਜਾਣਬੁੱਝ ਕੇ ਉਨ੍ਹਾਂ ਨੂੰ ਏਅਰਪੋਰਟ ਉੱਤੇ ਭਾਰਤੀ ਹਕੂਮਤ ਨੇ ਡੱਕਿਆ। ਤਨਮਨਜੀਤ ਸਿੰਘ ਢੇਸੀ ਵੱਲੋਂ ਬਹੁਤ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਵੱਲੋਂ ਪੱਗ ਦੀ ਵੱਖ ਪਛਾਣ ਵੀ ਬਣਾਈ ਗਈ ਹੈ। ਸਿੱਖ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕੀ ਇਹ ਸਾਡੇ ਸਾਬਤ ਸੂਰਤ ਨੌਜਵਾਨਾਂ ਨੂੰ ਜਾਣ-ਬੁੱਝ ਕੇ ਤੰਗ ਪਰੇਸ਼ਾਨ ਕਰਦੇ ਹਨ ਤਾਂ ਜੋ ਕਿ ਸਿੱਖਾਂ ਦਾ ਮਨੋਬਲ ਤੋੜਿਆ ਜਾ ਸਕੇ। ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਅੰਮ੍ਰਿਤਸਰ ਏਅਰਪੋਰਟ ਉੱਤੇ ਹਮੇਸ਼ਾ ਹੀ ਐੱਸਜੀਪੀਸੀ ਦੇ ਮੁਲਾਜ਼ਮ ਤਾਇਨਾਤ ਰਹਿੰਦੇ ਹਨ ਅਤੇ ਜੇਕਰ ਤਨਮਨਜੀਤ ਸਿੰਘ ਢੇਸੀ ਦੇ ਆਉਣ ਬਾਰੇ ਉਨ੍ਹਾਂ ਨੂੰ ਪਤਾ ਸੀ ਤਾਂ ਉਨ੍ਹਾਂ ਨੇ ਮੌਕੇ ਉੱਤੇ ਹਿਮਾਇਤ ਕਿਉਂ ਨਹੀਂ ਕੀਤੀ।