ਪੰਜਾਬ

punjab

By

Published : Jun 5, 2022, 10:14 PM IST

ETV Bharat / state

ਸਾਕਾ ਨੀਲਾ ਤਾਰਾ ਦੀ 38ਵੀਂ ਵਰ੍ਹੇਗੰਢ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ’ਚ ਕੱਢਿਆ ਰੋਸ ਮਾਰਚ

ਆਪ੍ਰੇਸ਼ਨ ਬਲੂ ਸਟਾਰ ਦੀ 38ਵੀਂ ਵਰ੍ਹੇਗੰਢ ਤੋਂ ਇਕ ਦਿਨ ਪਹਿਲਾਂ ਦਲ ਖ਼ਾਲਸਾ ਅਤੇ ਹੋਰ ਸਿੱਖ ਸੰਗਠਨਾਂ ਵੱਲੋਂ ਬਹੁਤ ਵੱਡੀ ਤਦਾਦ ਵਿੱਚ ਇੱਕ ਮਾਰਚ ਕੱਢਿਆ ਗਿਆ। ਇਸ ਮਾਰਚ ਵਿਚ ਭਾਰੀ ਗਿਣਤੀ ਵਿੱਚ ਸਿੱਖ ਸੰਗਠਨਾਂ ਅਤੇ ਗਰਮ ਖਿਆਲੀ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਰੋਸ ਮਾਰਚ ਮੌਕੇ ਵੱਡੀ ਗਿਣਤੀ ਸੁਰੱਖਿਆ ਦੇ ਲਿਹਾਜ ਨਾਲ ਪੁਲਿਸ ਵੀ ਤਾਇਨਾਤ ਵਿਖਾਈ ਦਿੱਤੀ।

ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ’ਚ ਕੱਢਿਆ ਰੋਸ ਮਾਰਚ
ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ’ਚ ਕੱਢਿਆ ਰੋਸ ਮਾਰਚ

ਅੰਮ੍ਰਿਤਸਰ:ਆਪ੍ਰੇਸ਼ਨ ਬਲੂ ਸਟਾਰ ਦੀ 38ਵੀਂ ਵਰ੍ਹੇਗੰਢ ਤੋਂ ਇਕ ਦਿਨ ਪਹਿਲਾਂ ਦਲ ਖ਼ਾਲਸਾ ਅਤੇ ਹੋਰ ਸਿੱਖ ਸੰਗਠਨਾਂ ਵੱਲੋਂ ਬਹੁਤ ਵੱਡੀ ਤਦਾਦ ਵਿੱਚ ਇੱਕ ਮਾਰਚ ਕੱਢਿਆ ਗਿਆ। ਇਸ ਮਾਰਚ ਵਿਚ 15 ਦੇ ਕਰੀਬ ਸਿੱਖ ਸੰਗਠਨ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਦੌਰਾਨ ਅੰਮ੍ਰਿਤਸਰ ਦੇ ਲਾਰੈਂਸ ਰੋਡ ’ਤੇ ਭਾਈ ਵੀਰ ਸਿੰਘ ਹਾਲ ਦੇ ਵਿੱਚ ਸਭ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਰਦਾਸ ਉਪਰੰਤ ਇਹ ਮਾਰਚ ਕੱਢਿਆ ਗਿਆ।

ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ’ਚ ਕੱਢਿਆ ਰੋਸ ਮਾਰਚ

ਇਸ ਮਾਰਚ ਵਿਚ ਭਾਰੀ ਗਿਣਤੀ ਵਿੱਚ ਸਿੱਖ ਸੰਗਠਨਾਂ ਅਤੇ ਗਰਮ ਖਿਆਲੀ ਜਥੇਬੰਦੀਆਂ ਨੇ ਹਿੱਸਾ ਲਿਆ। ਇਹ ਮਾਰਚ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਚੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੋਲ ਜਾ ਕੇ ਸਮਾਪਤ ਹੋਇਆ। ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਮੁੱਖ ਮਕਸਦ ਇਹ ਹੈ ਕਿ 1984 ਦੇ ਬਾਅਦ ਪੈਦਾ ਹੋਏ ਹਾਲਾਤਾਂ ਨੂੰ ਲੈ ਕੇ ਨੌਜਵਾਨ ਪੀੜ੍ਹੀ ਨੂੰ ਇਸ ਬਲੂ ਸਟਾਰ ਅਪਰੇਸ਼ਨ ਦੀ ਅਸਲੀ ਜਾਣਕਾਰੀ ਦੇਣਾ ਹੈ ਤਾਂ ਕਿ ਉਨ੍ਹਾਂ ਨੂੰ ਪਤਾ ਚੱਲ ਸਕੇ ਆਖਿਰ ਅਪਰੇਸ਼ਨ ਬਲੂ ਸਟਾਰ ਕਿਉਂ ਹੋਇਆ ਅਤੇ ਕਿਸਦਾ ਇਸ ਪਿੱਛੇ ਸ਼ਾਜ਼ਿਸ ਸੀ।

ਇਸ ਮਾਰਚ ਵਿਚ ਸੈਂਕੜੇ ਨੌਜਵਾਨ ਵੀ ਸ਼ਾਮਲ ਸਨ ਜਿੰਨ੍ਹਾਂ ਨੇ ਹੱਥ ਵਿੱਚ ਖ਼ਾਲਸਾਈ ਝੰਡੇ ਫੜੇ ਹੋਏ ਸਨ। ਉੱਥੇ ਹੀ ਇਸ ਮੌਕੇ ਸਿੱਖ ਸੰਗਠਨਾਂ ਵੱਲੋਂ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਮਾਰਚ ਦਾ ਮੁੱਖ ਮਕਸਦ ਆਪਰੇਸ਼ਨ ਬਲੂ ਸਟਾਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਛੇ ਜੂਨ ਤੋਂ ਇਕ ਦਿਨ ਪਹਿਲਾਂ ਇਹ ਮਾਰਚ ਕੱਢਿਆ ਜਾਂਦਾ ਹੈ ਜਿਹੜੇ ਬੰਦੀ ਸਿੰਘਾਂ ਦੀ ਰਿਹਾਅ ਨੂੰ ਲੈ ਕੇ ਇਹ ਮਾਰਚ ਕੱਢਿਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਸਾਡੀ ਕੋਈ ਮੰਗ ਨਹੀਂ ਸਾਡਾ ਹੱਕ ਹੈ ਆਜ਼ਾਦੀ ਤੇ ਸਿੰਘ ਆਪਣਾ ਹੱਕ ਆਜ਼ਾਦੀ ਲੈ ਕੇ ਰਹਿਣਗੇ ਤੇ ਜਿਹੜੀ ਆਜ਼ਾਦੀ ਉਹਨਾਂ ਨੂੰ ਮਿਲਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਉੱਤੇ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਵੱਲੋਂ ਟਵੰਟੀ ਟਵੰਟੀ ਮੈਚ ਖੇਡਿਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕੀ ਸਰਕਾਰਾਂ ਇਹ ਇਨ੍ਹਾਂ ਵੱਲ ਧਿਆਨ ਨਹੀਂ ਦੇ ਰਹੀਆਂ ਜਿਸ ਦੇ ਚਲਦੇ ਸਾਨੂੰ ਇਹ ਮਾਰਚ ਕਰਨਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਅਸੀਂ ਆਪਣੇ ਦੇਸ਼ ਵਿੱਚ ਹੋ ਕੇ ਵੀ ਆਜ਼ਾਦ ਨਹੀਂ ਹਾਂ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸਿੱਖਾਂ ਨੂੰ ਦਬਾ ਕੇ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਦੀ ਯਾਦ 'ਚ ਅੰਮ੍ਰਿਤਸਰ ਦੇ ਨੌਜਵਾਨਾਂ ਨੇ ਕੱਢਿਆ ਕੈਂਡਲ ਮਾਰਚ

ABOUT THE AUTHOR

...view details