ਅੰਮ੍ਰਿਤਸਰ: ਸਿੱਖ ਧਰਮ ਦੇ ਛੇਵੀ ਪਾਤਸ਼ਾਹੀ ਤੇ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ ਸਮੁੱਚੇ ਸਿੱਖ ਸ਼ਰਧਾਲੂਆਂ ਵੱਲੋਂ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਏ ਗਏ ਅਤੇ ਭੋਗ ਪਾਏ ਗਏ। ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਗਿਆ ਅਤੇ ਅਰਦਾਸੀ ਸਿੰਘਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਦੱਸ ਦਈਏ ਕਿ ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜਰੀ ਭਰੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਵਧਾਈ ਦਿੱਤੀ। ਨਾਲ ਹੀ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖ ਕੌਮ ਨੂੰ ਭਗਤ ਵੀ ਬਣਾਇਆ ਹੈ ਅਤੇ ਸੁਰਮਾ ਵੀ ਬਣਾਇਆ ਹੈ।