ਅੰਮ੍ਰਿਤਸਰ: ਪੰਥਕ ਮੋਰਚਾ ਦੇ ਆਗੂ ਭਾਈ ਬਲਬੀਰ ਸਿੰਘ ਮੁੱਛਲ ਆਪਣੇ ਸਾਥੀਆਂ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਜਿਥੇ ਗਾਇਬ ਕੀਤੇ, ਉੱਥੇ ਹੀ ਹੋਰ ਪੁਰਾਤਨ ਕੀਮਤੀ ਵਸਤੂਆਂ ਅਤੇ ਇਤਿਹਾਸਕ ਦਸਤਾਵੇਜ਼ ਵੀ ਗਾਇਬ ਕਰ ਦਿੱਤੇ ਹਨ। ਜਿਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਹਿਸਾਬ ਲੈਣ ਲਈ ਸਿੱਖ ਕੌਮ ਨੂੰ ਇੱਕ ਪਲੇਟਫਾਰਮ 'ਤੇ ਇਕੱਠਾ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ 27 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਅੰਤਰਿੰਗ ਕਮੇਟੀ ਦੀ ਚੋਣ ਹੋ ਰਹੀ ਹੈ, ਜਿਸ ਵਿੱਚ ਸਾਰੀ ਸਿੱਖ ਕੌਮ ਨੂੰ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ ਅਤੇ ਪਹਿਲੇ ਪ੍ਰਧਾਨ ਤੇ ਕਮੇਟੀ ਤੋਂ ਸਰੂਪਾਂ ਦਾ ਹਿਸਾਬ ਮੰਗਣਾ ਚਾਹੀਦਾ ਹੈ ।ਉਨ੍ਹਾਂ ਕਿਹਾ ਕਿ ਜੇਕਰ ਹੁਣ ਹਿਸਾਬ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੇ ਬੱਚਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਫੇਰ ਮਸੰਦਾਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ "ਬੋਲੇ ਸੋ ਨਿਹਾਲ ਅਤੇ "ਰਾਜ ਕਰੇਗਾ, ਖਾਲਸਾ" ਨਾਅਰੇ ਉੱਪਰ ਪਾਬੰਦੀ ਲਾ ਦਿੱਤੀ ਜਾਵੇਗੀ।
ਸਿੱਖ ਸੰਗਤਾਂ 27 ਨਵੰਬਰ ਨੂੰ ਸਰੂਪਾਂ ਦਾ ਹਿਸਾਬ ਲੈਣ ਲਈ ਅੰਮ੍ਰਿਤਸਰ ਇਕੱਠੀਆਂ ਹੋਣ: ਮੁੱਛਲ
ਪੰਥਕ ਮੋਰਚਾ ਦੇ ਆਗੂ ਭਾਈ ਬਲਬੀਰ ਸਿੰਘ ਮੁੱਛਲ ਆਪਣੇ ਸਾਥੀਆਂ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਜਿਥੇ ਗਾਇਬ ਕੀਤੇ, ਉੱਥੇ ਹੀ ਹੋਰ ਪੁਰਾਤਨ ਕੀਮਤੀ ਵਸਤੂਆਂ ਅਤੇ ਇਤਿਹਾਸਕ ਦਸਤਾਵੇਜ਼ ਵੀ ਗਾਇਬ ਕਰ ਦਿੱਤੇ ਹਨ। ਜਿਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਹਿਸਾਬ ਲੈਣ ਲਈ ਸਿੱਖ ਕੌਮ ਨੂੰ ਇੱਕ ਪਲੇਟਫਾਰਮ 'ਤੇ ਇਕੱਠਾ ਹੋਣਾ ਚਾਹੀਦਾ ਹੈ।
ਸਿੱਖ ਸੰਗਤਾਂ 27 ਨਵੰਬਰ ਨੂੰ ਸਰੂਪਾਂ ਦਾ ਹਿਸਾਬ ਲੈਣ ਲਈ ਅੰਮ੍ਰਿਤਸਰ ਇਕੱਠੀਆਂ ਹੋਣ: ਮੁੱਛਲ
ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਨਾਲ ਵੀ ਲਿਹਾਜ਼ ਨਹੀਂ ਕਰਨਗੇ ਕਿਉਂਕਿ ਸਰੂਪਾਂ ਬਾਰੇ ਪ੍ਰਸ਼ਾਸਨ ਦੀ ਨਾਲਾਇਕੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ 27 ਨਵੰਬਰ ਨੂੰ ਸਮੂਹ ਸੰਸਥਾਵਾਂ ਅੰਮ੍ਰਿਤਸਰ ਵਿਖੇ ਇਕੱਠੀਆਂ ਹੋ ਰਹੀਆਂ ਹਨ।