ਪੰਜਾਬ

punjab

ETV Bharat / state

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਵਿਰੁੱਧ ਮਹਿਲਾਵਾਂ ਨੇ ਅਕਾਲ ਤਖ਼ਤ ਸਾਹਿਬ 'ਤੇ ਦਿੱਤਾ ਮੰਗ ਪੱਤਰ

ਅੰਮ੍ਰਿਤਸਰ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਤਿੰਨ ਵਿਆਹ ਕਰਵਾਉਣ ਦੇ ਵਿਰੋਧ ਵਿੱਚ ਅਤੇ ਬੀਬੀ ਬਲਜੀਤ ਕੌਰ ਦੇ ਹੱਕ ਵਿੱਚ ਵੱਖ-ਵੱਖ ਸਿੱਖ ਮਹਿਲਾਵਾਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦੇ ਕੇ ਗਿਆਨੀ ਇਕਬਾਲ ਸਿੰਘ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਫ਼ੋਟੋ।

By

Published : Feb 2, 2019, 3:59 PM IST

ਵੀਡੀਓ।
ਦੱਸਣਯੋਗ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਇੱਕ ਮੈਂਬਰ ਵੱਲੋਂ ਵੀ ਕੁੱਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਇੱਕ ਲਿਖਤੀ ਸ਼ਕਾਇਤ ਦਰਜ ਕਰਵਾਈ ਸੀ ਕਿ ਗਿਆਨੀ ਇਕਬਾਲ ਸਿੰਘ ਨੇ ਧਾਰਮਿਕ ਆਹੁਦੇ ‘ਤੇ ਰਹਿੰਦਿਆਂ ਇੱਕ ਤੋਂ ਵੱਧ ਵਿਆਹ ਕਰਵਾਏ, ਤੇ ਇਸ ਦੌਰਾਨ ਉਨ੍ਹਾਂ ਨੇ ਆਪਣੇ ਤੋਂ ਛੋਟੀ ਉਮਰ ਦੀ ਲੜਕੀ ਨਾਲ ਵਿਆਹ ਕਰਵਾ ਕੇ ਉਸ ਨੂੰ ਵੀ ਛੱਡ ਦਿੱਤਾ ਸੀ।
ਆਪਣੇ ਉੱਤੇ ਲੱਗੇ ਇਨ੍ਹਾਂ ਦੋਸ਼ਾਂ ਨੂੰ ਲੈ ਕੇ ਗਿਆਨੀ ਇਕਬਾਲ ਸਿੰਘ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਸੀ ਕਿ ਜਦੋਂ ਉਨ੍ਹਾਂ ਦੀ ਪਹਿਲੀ ਪਤਨੀ ਉਨ੍ਹਾਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਛੱਡ ਕੇ ਚਲੀ ਗਈ ਸੀ, ਤਾਂ ਉਨ੍ਹਾਂ ਨੂੰ ਆਪਣੇ ਬੱਚਿਆਂ ਦੀ ਸੰਭਾਲ ਅਤੇ ਪਰਿਵਾਰ ਚਲਾਉਣ ਦੀ ਜਿੰਮੇਵਾਰੀ ਵਿੱਚ ਸਹਾਇਤਾ ਕਰਨ ਲਈ ਬਲਜੀਤ ਕੌਰ ਨਾਮ ਦੀ ਇੱਕ ਔਰਤ ਨਾਲ ਵਿਆਹ ਕਰਵਾਉਣਾ ਪਿਆ ਸੀ।

ABOUT THE AUTHOR

...view details