ਅੰਮ੍ਰਿਤਸਰ:ਅੰਮ੍ਰਿਤਸਰ ਦੇ ਰਾਜਾਸ਼ਾਸ਼ੀ ਥਾਣੇ ਅਧੀਨ ਆਉਦੇ ਪਿੰਡ ਕੋਟਲਾ ਦੇ ਨੌਜਵਾਨ ਤੇ ਜਾਨਲੇਵਾ ਹਮਲਾ ਹੋਇਆ ਹੈ।ਪੁਰਾਣੀ ਰੰਜਿਸ਼ ਦੇ ਚੱਲਦੇ ਦੋ ਧਿਰਾਂ ਚ ਇਹ ਝਗੜਾ ਹੋਇਆ ਹੈ। ਇਸ ਹਮਲੇ ਚ ਜ਼ਖਮੀ ਹੋਏ ਸਿੱਖ ਨੌਜਵਾਨ ਨੇ ਦੱਸਿਆ ਕਿ ਉਸ ਤੇ ਕਾਫੀ ਨੌਜਵਾਨਾਂ ਨੇ ਉਨ੍ਹਾਂ ਨੂੰ ਰਸਤੇ ਚ ਘੇਰ ਕੇ ਜਾਨਲੇਵਾ ਹਮਲਾ ਕਰ ਦਿੱਤਾ ਤੇ -ਇਸ ਦੌਰਾਨ ਹਮਲਾਵਰ ਉਸਦਾ ਲਾਇਸੈਂਸੀ ਪਿਸਤੌਲ ਵੀ ਲੈ ਲਏ ਓਧਰ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪੀੜਤ ਮਨਪ੍ਰੀਤ ਅਤੇ ਸਹਿਜ ਪ੍ਰੀਤ ਨਾਮ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਪਿੰਡ ਦੇ ਤਿੰਨ ਨੌਜਵਾਨਾਂ ਵੱਲੋਂ ਕੁਝ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਬੁਰੀ ਤਰ੍ਹਾਂ ਨਾਲ ਜਖਮੀ ਕਰ ਦਿੱਤਾ ਹੈ ਜਿਸਦੇ ਚੱਲਦੇ ਜ਼ਖਮੀ ਹਾਲਤ ਦੇ ਵਿੱਚ ਜ਼ਖਮੀ ਨੌਜਵਾਨਾਂ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ।ਪੀੜਤ ਨੌਜਵਾਨ ਨੇ ਦੱਸਿਆ ਕਿ ਹਮਲਾਵਰਾਂ ਨੇ ਉਸਨੂੰ ਰਸਤੇ ਚ ਘੇਰ ਕੇ ਉਸਦੀ ਕੁੱਟਮਾਰ ਕੀਤੀ ਹੈ ਤੇ ਉਸਦੇ ਕੇਸਾਂ ਤੇ ਪੱਗ ਦੀ ਬੇਅਦਬੀ ਕੀਤੀ ਹੈ।ਪੀੜਤਾਂ ਵੱਲੋਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।