ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੂਲ ਮੰਤਰ ਦੀ ਸ਼ੁਰੂਆਤ ਕਰਵਾ ਦਿੱਤੀ ਹੈ। 1 ਨਵੰਬਰ ਤੋਂ ਲੈ ਕੇ 13 ਨਵੰਬਰ ਤੱਕ ਸਿੱਖ ਸੰਗਤਾਂ ਮੂਲ ਮੰਤਰ ਜਾਪ ਕਰਨਗੀਆਂ।
ਦੱਸ ਦਈਏ ਕਿ ਵਿਸ਼ਵ ਦੇ ਕੋਨੇ-ਕੋਨੇ ਵਿੱਚ ਸਥਿਤ ਗੁਰਦੁਆਰਿਆਂ 'ਚ ਮੂਲ ਮੰਤਰ ਦਾ ਜਾਪ ਹੋਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੂਲ ਮੰਤਰ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸੰਗਤਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੂਰੇ ਵਿਸ਼ਵ 'ਚ ਵੱਸਦੀ ਸਿੱਖ ਸੰਗਤ 13 ਦਿਨ ਇਸ ਮੂਲ ਮੰਤਰ ਦਾ ਜਾਪ ਕਰਨਗੀਆਂ। ਉਨ੍ਹਾਂ ਕਿਹਾ ਕਿ ਭਾਵੇਂ ਕੋਈ ਸਫ਼ਰ ਕਰ ਰਿਹਾ ਹੋਵੇ ਜਾਂ ਕੰਮ 'ਚ ਰੁੱਝਿਆ ਹੋਵੇ, ਉਸ ਨੂੰ ਦਿਨ 'ਚ ਤੈਅ ਸਮੇਂ ਮੁਤਾਬਕ ਇਸ ਮੂਲ ਮੰਤਰ ਦਾ ਜਾਪ ਕਰਨਾ ਚਾਹੀਦਾ ਹੈ।