ਅੰਮ੍ਰਿਤਸਰ :ਬੁਧਵਾਰ ਦੀ ਸ਼ਾਮ ਅਮ੍ਰਿਤਸਰ ਹਵਾਈ ਅੱਡੇ 'ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸਕੂਟ ਏਅਰਲਾਈਨਜ਼ ਦੀ ਫਲਾਇਟ ਵੱਲੋਂ ਸਮੇਂ ਤੋਂ ਪੰਜ ਘੰਟੇ ਪਹਿਲਾਂ ਉਡਾਣ ਭਰਨ ਕਾਰਨ ਅੰਮ੍ਰਿਤਸਰ ਹਵਾਈ ਅੱਡੇ ’ਤੇ ਯਾਤਰੀਆਂ ਨੇ ਹੰਗਾਮਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 30-35 ਯਾਤਰੀਆਂ ਨੂੰ ਛੱਡ ਕੇ ਸਮੇਂ ਤੋਂ ਪਹਿਲਾਂ ਹੀ ਜਹਾਜ਼ ਨੇ ਉਡਾਨ ਭਰੀ, ਜਿਸ ਤੋਂ ਬਾਅਦ ਯਾਤਰੀਆਂ ਨੇ ਹੰਗਾਮਾ ਕਰ ਦਿੱਤਾ। ਜਿਵੇਂ ਹੀ ਇਹ ਸਾਰੇ ਯਾਤਰੀ ਸਿੰਗਾਪੁਰ ਅਤੇ ਆਸਟ੍ਰੇਲੀਆ ਜਾਣ ਲਈ ਏਅਰਪੋਰਟ 'ਤੇ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਫਲਾਈਟ ਨੇ 5 ਘੰਟੇ ਪਹਿਲਾਂ ਹੀ ਉਡਾਨ ਭਰੀ ਸੀ, ਜਿਸ ਤੋਂ ਬਾਅਦ ਯਾਤਰੀਆਂ ਨੇ ਏਅਰਪੋਰਟ 'ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।
ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਇਸ ਗੱਲ ਦੀ ਜਾਂਚ ਦੇ ਹੁਕਮ ਦਿੱਤੇ ਹਨ ਕਿ ਕਿਵੇਂ ਸਿੰਗਾਪੁਰ ਜਾਣ ਵਾਲੀ ਫਲਾਈਟ ਨੇ ਅੰਮ੍ਰਿਤਸਰ ਹਵਾਈ ਅੱਡੇ 'ਤੇ 35 ਯਾਤਰੀਆਂ ਨੂੰ ਪਿੱਛੇ ਛੱਡ ਕੇ ਕੁਝ ਘੰਟੇ ਦੇਰੀ ਨਾਲ ਉਡਾਣ ਭਰੀ। ਹਵਾਬਾਜ਼ੀ ਰੈਗੂਲੇਟਰੀ ਅਥਾਰਟੀ ਦੁਆਰਾ ਜਾਂਚ ਦੀ ਸ਼ੁਰੂਆਤ ਸਕੂਟ ਏਅਰਲਾਈਨ ਦੀ ਉਡਾਣ ਤੋਂ ਬਾਅਦ ਕੀਤੀ ਗਈ ਸੀ, ਜੋ ਅਸਲ ਵਿੱਚ ਬੁੱਧਵਾਰ ਨੂੰ ਸ਼ਾਮ 7.55 ਵਜੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਰਵਾਨਾ ਹੋਣ ਵਾਲੀ ਸੀ, ਇਸਦੇ ਰਵਾਨਗੀ ਦੇ ਸਮੇਂ ਤੋਂ ਕੁਝ ਘੰਟੇ ਪਹਿਲਾਂ ਸ਼ਾਮ 3 ਵਜੇ ਉਡਾਣ ਭਰੀ ਸੀ।