ਅੰਮ੍ਰਿਤਸਰ: ਬੀਤੇ ਦਿਨ ਭਾਈ ਚਤਰ ਸਿੰਘ ਅਤੇ ਜੀਵਨ ਸਿੰਘ ਦੇ ਗੁਟਕਾ ਸਾਹਿਬ ਅਤੇ ਪੋਥੀਆਂ ਛਾਪਣ ਵਾਲੇ ਗੋਦਾਮ ਚਮਰੰਗ ਰੋਡ ਦਾ ਹੈ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋ ਪੁਲਿਸ ਦੇ ਸਹਿਯੋਗ ਨਾਲ ਛਾਪਾ ਮਾਰ ਕੇ ਪਵਿੱਤਰ ਬਾਣੀ ਦੀ ਹੋ ਰਹੀ ਬੇਅਦਬੀ ਦਾ ਪਰਦਾਫਾਸ਼ ਕੀਤਾ ਗਿਆ ਸੀ। ਪਰ ਇਸ ਮੌਕੇ ਮਾਹੌਲ ਇਕਦਮ ਉਦੋਂ ਬਦਲ ਗਿਆ ਜਦੋਂ ਸਤਿਕਾਰ ਕਮੇਟੀ ਦੇ ਆਗੂ ਮਾਮਲੇ ਨੂੰ ਲੈਕੇ ਪੁਲਿਸ ਨਾਲ ਗੱਲਬਾਤ ਕਰ ਰਹੇ ਸਨ ਪਰ ਇੰਨੀ ਦੇਰ ਵਿੱਚ ਇੱਕ ਸਿੰਘ ਨੇ ਹਵਾਈ ਫਾਇਰ ਕਰ ਦਿੱਤਾ ਅਤੇ ਇਸ ਫਾਇਰ ਕਰਨ ਦੀ ਵੀਡੀਓ ਵੀ ਜਨਤਕ ਹੋ ਗਈ । ਇਸ ਤੋਂ ਬਾਅਦ ਪੁਲਿਸ ਨੇ ਹਵਾਈ ਫਾਇਰ ਕਰਨ ਵਾਲੇ ਸ਼ਖ਼ਸ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸ ਦਈਏ ਸ਼ਖ਼ਸ ਵੱਲੋਂ ਹਵਾਈ ਫਾਇਰ ਕੀਤੇ ਜਾਣ ਦੀ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਹੈ।
ਐੱਸਜੀਪੀਸੀ ਉੱਤੇ ਲਾਏ ਗੰਭੀਰ ਇਲਜ਼ਾਮ: ਦੂਜੇ ਪਾਸੇ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਨੇ ਕਿਹਾਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਜੜ੍ਹਾਂ ਵਿੱਚ ਪ੍ਰੀਟਿੰਗ ਪ੍ਰੈੱਸ ਲਗਾ ਕੇ ਪਵਿੱਤਰ ਬਾਣੀ ਦੀ ਛਪਾਈ ਦੌਰਾਨ ਸ਼ਰੇਆਮ ਬੇਅਦਬੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਜਿੱਥੇ ਪਵਿੱਤਰ ਬਾਣੀ ਦੀ ਛਪਾਈ ਹੌ ਰਹੀ ਹੈ ਉੱਥੇ ਬਹੁਤ ਨੇੜੇ ਲੋਕ ਤੰਬਾਕੂ ਅਤੇ ਸ਼ਰਾਬ ਦਾ ਸੇਵਨ ਕਰ ਰਹੇ ਹਨ ਅਤੇ ਇਹ ਚੀਜ਼ਾ ਮੌਕੇ ਉੱਤੋਂ ਬਰਾਮਦ ਵੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਮਰਿਆਦਾ ਦਾ ਸਾਰਾ ਘਾਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਦੀ ਨੱਕ ਹੇਟ ਹੋ ਰਿਹਾ ਹੈ ਅਤੇ ਇਸ ਸਬੰਧੀ ਕੋਈ ਕੁੱਝ ਬੋਲਣ ਨੂੰ ਤਿਆਰ ਨਹੀਂ ਹੈ। ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਟਕੇ ਪੌਥੀਆ ਛਾਪਣ ਵਾਲੇ ਚਤਰ ਸਿੰਘ ਅਤੇ ਜੀਵਨ ਸਿੰਘ ਉੱਤੇ 1998 ਦੇ ਜਥੇਦਾਰ ਰਣਜੀਤ ਸਿੰਘ ਨੇ ਪਾਬੰਦੀ ਲਾਈ ਸੀ, ਪਰ ਹੁਣ ਦੇ ਮੋਜੂਦਾ ਜਥੇਦਾਰ ਵੱਲੋਂ ਇਹਨਾ ਉੱਤੇ ਕੋਈ ਕਾਰਵਾਈ ਨਹੀ ਕੀਤੀ ਜਾਂਦੀ। ਉਨ੍ਹਾਂ ਕਿਹਾ ਇਹ ਸਾਰਾ ਇਹਨਾ ਦੀ ਮਿਲੀਭੁਗਤ ਦਾ ਨਤੀਜਾ ਹੈ ਅਤੇ ਇਸੇ ਕਾਰਣ ਸ਼ਰੇਆਮ ਬੇਅਦਬੀਆਂ ਹੋ ਰਹੀਆਂ ਹਨ।