ਪੁਲਵਾਮਾ ਅੱਤਵਾਦੀ ਹਮਲਾ: ਸਕੂਲੀ ਬੱਚਿਆ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ - ਪੰਜਾਬ
ਅੰਮ੍ਰਿਤਸਰ: ਬੀਤੇ ਦਿਨੀਂ ਪੁਲਵਾਮਾ ਜ਼ਿਲ੍ਹੇ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 42 ਜਵਾਨ ਸ਼ਹੀਦ ਹੋ ਗਏ ਹਨ, ਜਿਨਾਂ 'ਚ ਪੰਜਾਬ ਦੇ 4 ਜਵਾਨ ਸ਼ਾਮਲ ਹਨ। ਇਸ ਤੋਂ ਬਾਅਦ ਜਿੱਥੇ ਸਾਰੇ ਦੇਸ਼ ਵਿੱਚ ਗੁੱਸਾ ਜ਼ਾਹਰ ਕੀਤਾ ਜਾ ਰਿਹਾ ਹੈ, ਉੱਥੇ ਹੀ ਇੱਥੋ ਦੇ ਇੱਕ ਸਕੂਲ ਦੇ ਬੱਚਿਆਂ ਨੇ ਕੈਂਡਲ ਮਾਰਚ ਕੱਢ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਸਕੂਲੀ ਬੱਚਿਆ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਪੁਲਵਾਮਾ ਵਿੱਚ ਸੀਆਰਪੀਐਫ਼ ਦੇ ਜਵਾਨਾਂ ਦੀ ਸ਼ਹੀਦੀ ਨੂੰ ਲੈ ਕੇ ਸਕੂਲ ਦੇ ਬੱਚਿਆਂ ਨੇ ਉਨਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕੈਂਡਲ ਮਾਰਚ ਕੱਢ ਉਨਾਂ ਦੀ ਸ਼ਹਾਦਤ ਨੂੰ ਸਲਾਮ ਕੀਤਾ। ਬੱਚਿਆਂ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਸ਼ਹੀਦਾਂ ਦੀ ਸ਼ਹਾਦਤ ਖ਼ਾਲੀ ਨਾ ਜਾਵੇ।