ਪੰਜਾਬ

punjab

ETV Bharat / state

ਤੇਲ ਤੇ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਨਾਅਰੇਬਾਜ਼ੀ

ਦਿਨ ਪ੍ਰਤੀ ਦਿਨ ਵਧ ਰਹੀਆਂ ਤੇਲ ਅਤੇ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਅੱਜ ਅਜਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਅਜਨਾਲਾ ਦੇ ਵਰਕਰਾਂ ਵੱਲੋਂ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਜਲਦ ਤੋਂ ਜਲਦ ਤੇਲ ਅਤੇ ਗੈਸ ਦੀਆਂ ਕੀਮਤਾਂ ਘੱਟ ਕਰੇ।

ਅਕਾਲੀ ਦਲ ਵੱਲੋਂ ਨਾਅਰੇਬਾਜ਼ੀ
ਅਕਾਲੀ ਦਲ ਵੱਲੋਂ ਨਾਅਰੇਬਾਜ਼ੀ

By

Published : Feb 22, 2021, 6:22 PM IST

ਅੰਮ੍ਰਿਤਸਰ: ਦਿਨ ਪ੍ਰਤੀ ਦਿਨ ਵਧ ਰਹੀਆਂ ਤੇਲ ਅਤੇ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਅੱਜ ਅਜਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਅਜਨਾਲਾ ਦੇ ਵਰਕਰਾਂ ਵੱਲੋਂ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਜਲਦ ਤੋਂ ਜਲਦ ਤੇਲ ਅਤੇ ਗੈਸ ਦੀਆਂ ਕੀਮਤਾਂ ਘੱਟ ਕਰੇ।

ਤੇਲ ਤੇ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਨਾਅਰੇਬਾਜ਼ੀ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਤੇਲ ਅਤੇ ਗੈਸ ਦੀਆਂ ਵਧ ਰਹੀਆਂ ਕੀਮਤਾਂ ਦੇ ਚਲਦੇ ਕੇਂਦਰ ਨੇ ਆਮ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਨੇ ਤਾਂ ਪੈਟਰੋਲਿੰਗ ਪਦਾਰਥਾਂ ਦੀਆਂ ਕੀਮਾਤਾਂ ਵਧਾ ਕੇ ਹੱਦ ਕੀਤੀ ਹੋਈ ਹੈ ਉਲਟਾੇ ਪੰਜਾਬ ਸਰਕਾਰ ਨੇ ਬਾਕੀ ਹੋਰਨਾਂ ਸੂਬਿਆਂ ਤੋਂ ਜ਼ਿਆਦਾ ਵੈਟ ਲਗਾ ਕੇ ਆਮ ਲੋਕਾਂ ਦੀਆਂ ਜੇਬਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ।

ਤੇਲ ਦੀਆਂ ਵਧਦੀਆਂ ਕੀਮਤਾਂ ਦਾ ਕਿਸਾਨੀ 'ਤੇ ਕੀ ਪ੍ਰਭਾਵ ਪੈ ਰਿਹਾ ਇਸ ਬਾਰੇ ਜਵਾਬ ਬੋਲਦਿਆਂ ਬਨੀ ਅਜਨਾਲਾ ਨੇ ਕਿਹਾ ਕਿ ਫ਼ਸਲਾਂ ਦੀਆਂ ਕੀਮਤਾਂ ਉਥੇ ਦੀਆਂ ਉਥੇ ਹੀ ਹਨ ਅਤੇ ਤੇਲ ਦੀਆਂ ਕੀਮਤਾਂ ਵਧਣ ਦੇ ਨਾਲ ਇਸ ਦਾ ਕਿਸਾਨਾਂ ਉਤੇ ਬਹੁਤ ਜ਼ਿਆਦਾ ਅਸਰ ਪਵੇਗਾ। ਕਿਸਾਨ ਤਾਂ ਪਹਿਲਾਂ ਹੀ ਕਰਜ਼ ਥੱਲ੍ਹੇ ਡੁੱਬ ਖ਼ੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਕੀਮਤਾਂ ਘਟਾਈਆਂ ਜਾਣ।

ਇਹ ਵੀ ਪੜ੍ਹੋ: Corona cases resurface in Jalandhar

ABOUT THE AUTHOR

...view details