ਪੰਜਾਬ

punjab

ETV Bharat / state

ਕੋਰੋਨਾ ਤੋਂ ਹਾਰੇ ਐਸਐਮਓ ਡਾ. ਸ਼ਰਮਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

ਕੋਰੋਨਾ ਮਹਾਂਮਾਰੀ ਦੇ ਕਾਰਨ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੇ ਐਸਐਮਓ ਦੀ ਮੌਤ ਹੋ ਗਈ। ਐਤਵਾਰ ਨੂੰ ਡਾ. ਅਰੁਣ ਸ਼ਰਮਾ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਅਤੇ ਵਿਭਾਗ ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ 'ਤੇ ਡਾ. ਸ਼ਰਮਾ ਨੂੰ ਸ਼ਰਧਾਂਜਲੀ ਦਿੱਤੀ।

ਕੋਰੋਨਾ ਤੋਂ ਹਾਰੇ ਐਸਐਮਓ ਡਾ. ਸ਼ਰਮਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
ਕੋਰੋਨਾ ਤੋਂ ਹਾਰੇ ਐਸਐਮਓ ਡਾ. ਸ਼ਰਮਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

By

Published : Aug 30, 2020, 5:35 PM IST

ਅੰਮ੍ਰਿਤਸਰ: ਕੋਰੋਨਾ ਵਿਰੁੱਧ ਜੰਗ ਲਗਾਤਾਰ ਜਾਰੀ ਹੈ। ਕੋਰੋਨਾ ਦੀ ਭੇਟ ਚੜ੍ਹੇ ਸਿਵਲ ਹਸਪਤਾਲ ਅੰਮ੍ਰਿਤਸਰ ਦੇ ਐਸਐਮਓ ਡਾ. ਅਰੁਣ ਸ਼ਰਮਾ ਦਾ ਅੰਤਿਮ ਸਸਕਾਰ ਐਤਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਭਾਗ ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਉਤੇ ਡਾ. ਸ਼ਰਮਾ ਨੂੰ ਸ਼ਰਧਾਜਲੀ ਦੇਣ ਲਈ ਚੰਡੀਗੜ੍ਹ ਤੋਂ ਇਥੇ ਪੁੱਜੇ।

ਕੋਰੋਨਾ ਤੋਂ ਹਾਰੇ ਐਸਐਮਓ ਡਾ. ਸ਼ਰਮਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਸਿਹਤ ਮੰਤਰੀ ਨੇ ਕਿਹਾ ਕਿ ਐਤਵਾਰ ਦਾ ਦਿਨ ਉਨ੍ਹਾਂ ਲਈ ਤੇ ਵਿਭਾਗ ਲਈ ਘਾਟੇ ਵਾਲਾ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਭਾਗ ਦੇ ਜਰਨੈਲ ਡਾ. ਸ਼ਰਮਾ ਨੂੰ ਸ਼ਰਧਾ ਸੁਮਨ ਭੇਟ ਕਰਨ ਲਈ ਪੁੱਜੇ ਹਨ।

ਉਨ੍ਹਾਂ ਕਿਹਾ ਕਿ ਪਰਿਵਾਰ ਲਈ ਇਹ ਬਹੁਤ ਦੁੱਖ ਦੀ ਘੜੀ ਹੈ। ਕੇਵਲ 53 ਸਾਲ ਦੀ ਉਮਰ ਵਿੱਚ ਡਾ. ਸ਼ਰਮਾ ਕੋਰੋਨਾ ਕਾਰਨ ਮੌਤ ਦੇ ਮੂੰਹ ਜਾ ਪਏ ਹਨ। ਡਾ. ਅਰੁਣ ਸ਼ਰਮਾ ਵਿਭਾਗ ਦੇ ਚੰਗੇ ਅਧਿਕਾਰੀ ਅਤੇ ਬਹੁਤ ਵਧੀਆ ਡਾਕਟਰ ਸਨ। ਉਨ੍ਹਾਂ ਕਿਹਾ ਕਿ ਡਾਕਟਰ ਸ਼ਰਮਾ ਦੇ ਸਮੇਂ ਤੋਂ ਪਹਿਲਾਂ ਤੁਰ ਜਾਣ ਨਾਲ ਵਿਭਾਗ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਬਲਬੀਰ ਸਿੱਧੂ ਨੇ ਕਿਹਾ ਕਿ ਮਾਰਚ ਦੇ ਮਹੀਨੇ ਤੋਂ ਉਹ ਕੋਰੋਨਾ ਵਿਰੁੱਧ ਜੰਗ ਵਿੱਚ ਦਿਨ-ਰਾਤ ਡਟੇ ਹੋਏ ਸਨ ਅਤੇ ਤਦ ਤੱਕ ਆਪਣਾ ਫਰਜ਼ ਨਿਭਾਉਂਦੇ ਰਹੇ, ਜਦ ਤੱਕ ਉਹ ਖ਼ੁਦ ਬਿਮਾਰ ਨਹੀਂ ਹੋ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਇਲਾਜ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਸੀ ਅਤੇ ਉਨ੍ਹਾਂ ਨੂੰ ਏਅਰ ਐਬੂਲੈਂਸ ਰਾਹੀਂ ਮੇਦਾਂਤਾ ਜਾਂ ਪੀ.ਜੀ.ਆਈ. ਤਬਦੀਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਇਹ ਭਾਣਾ ਵਾਪਰ ਗਿਆ।

ਡਾਕਟਰ ਅਰੁਣ ਸ਼ਰਮਾ ਦੇ ਅੰਤਿਮ ਸਸਕਾਰ ਦੌਰਾਨ ਵੱਡੀ ਗਿਣਤੀ ਵਿੱਚ ਸ਼ਖਸ਼ੀਅਤਾਂ ਸ਼ਰਧਾਂਜਲੀ ਦੇਣ ਲਈ ਪੁੱਜੀਆਂ ਹੋਈਆਂ ਸਨ।

ABOUT THE AUTHOR

...view details