ਅੰਮ੍ਰਿਤਸਰ : ਦਿਹਾਤੀ ਪੁਲਿਸ ਅੰਮ੍ਰਿਤਸਰ ਨੇ ਖ਼ਾਸਾ ਰੋਡ ਤੋਂ ਸਰਹੱਦੋਂ ਪਾਰ ਪਾਕਿਸਤਾਨ ਤੋਂ ਆਈ ਹੈਰੋਇਨ ਸਮੇਤ ਇੱਕ ਖ਼ਤਰਨਾਕ ਸਮੱਗਲਰ ਹਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ, ਜਾਣਕਾਰੀ ਮੁਤਾਬਕ ਇਹ ਸਮੱਗਲਰ ਇਸ ਹੈਰੋਇਨ ਨੂੰ ਸਪਲਾਈ ਲਈ ਦੇਣ ਜਾ ਰਿਹਾ ਸੀ, ਜਦੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਹਰਜੀਤ ਸਿੰਘ ਕੋਲੋਂ 1 ਕੋਲੋਂ ਕਿਲੋਂ ਹੈਰੋਇਨ ਤੇ 2 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ।
ਜਾਣਕਾਰੀ ਮੁਤਾਬਕ ਕਾਬੂ ਕੀਤਾ ਸਮੱਗਲਰ ਅਜਨਾਲਾ ਦੇ ਫੱਤੇਵਾਲ ਦਾ ਵਾਸੀ ਦੱਸਿਆ ਜਾ ਰਿਹਾ ਹੈ। ਕਾਬੂ ਕੀਤੀ ਗਈ ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਲਗਭਗ 5 ਕਰੋੜ ਰੁਪਏ ਦਸੀ ਜਾ ਰਹੀ ਹੈ। ਪੁਲਿਸ ਨੇ ਮੌਕੇ ਉੱਤੇ ਹਰਜੀਤ ਸਿੰਘ ਦੀ ਬਲੈਰੋ ਗੱਡੀ, ਹੈਰੋਇਨ ਅਤੇ ਦੋਵੇਂ ਮੋਬਾਈਲਾਂ ਨੂੰ ਆਪਣੇ ਕਾਬੂ ਵਿੱਚ ਲੈ ਲਿਆ ਅਤੇ ਉਸ ਵਿਰੁੱਧ ਐਨ.ਡੀ.ਪੀ.ਐੱਸ ਐਕਟ ਦੀਆਂ ਧਾਰਾਵਾਂ ਅਧੀਨ ਮਾਮਲੇ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।