ਅੰਮ੍ਰਿਤਸਰ: ਪਿਛਲੇ ਦਿਨੀਂ ਸਮਾਜ ਸੇਵੀ ਵੱਲੋਂ ਤੁਲੀ ਲੈਬ ਵਿਖੇ ਕੋਰੋਨਾ ਵਾਇਰਸ ਦੇ ਟੈਸਟ ਵਿਰੁੱਧ ਮੁਹਿੰਮ ਚਲਾਈ ਗਈ ਸੀ ਜਿਸ ਵਿੱਚ ਸਿਹਤ ਵਿਭਾਗ ਵੱਲੋਂ ਕਾਰਵਾਈ ਕਰਕੇ ਤੁਲੀ ਲੈਬ ਨੂੰ ਸੀਲ ਕਰ ਦਿੱਤਾ ਸੀ ਪਰ ਇਸ ਵਿੱਚ ਈਐਮਸੀ ਹਸਪਤਾਲ ਉੱਤੇ ਕੋਈ ਕਾਰਵਾਈ ਨਹੀਂ ਹੋਈ। ਇਸ ਕਰਕੇ ਬੀਤੇ ਦਿਨੀਂ ਬੁੱਧਵਾਰ ਨੂੰ ਸਮਾਜ ਸੇਵੀ ਮਨਦੀਪ ਸਿੰਘ ਮੰਨਾ ਨੇ ਈਐਮਸੀ ਹਸਪਤਾਲ ਵਿਰੁੱਧ ਹਸਪਤਾਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਸੀ। ਇਸ ਦੇ ਨਾਲ ਹੀ ਈਐਮਸੀ ਹਸਪਤਾਲ ਦੇ ਡਾਕਟਰ ਸਟਾਫ ਨੇ ਵੀ ਮਨਦੀਪ ਸਿੰਘ ਮੰਨਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਸਮਾਜ ਸੇਵੀ ਮਨਦੀਪ ਸਿੰਘ ਮੰਨਾ ਨੇ ਦੱਸਿਆ ਕਿ ਤੁਲੀ ਲੈਬ ਤੇ ਈਐਮਸੀ ਹਸਪਤਾਲ ਦੋਵੇਂ ਮਿਲ ਕੇ ਲੋਕਾਂ ਨੂੰ ਕੋਰੋਨਾ ਦੇ ਨਾਂਅ ਉੱਤੇ ਠੱਗ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇੱਕ ਨਿੱਜੀ ਹਸਪਤਾਲ ਵਿੱਚ ਇੰਨਸ਼ੋਰੈਸ ਰਾਹੀਂ ਕੋਰੋਨਾ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਪਰ ਈਐਮਸੀ ਹਸਪਤਾਲ ਵਿੱਚ ਇੰਨਸ਼ੋਰੈਸ ਰਾਹੀਂ ਇਲਾਜ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਈਐਮਸੀ ਵਿੱਚ ਕੋਰੋਨਾ ਦੇ ਨਾਂਅ 'ਤੇ ਲੋਕਾਂ ਤੋਂ ਪੈਸੇ ਲਏ ਜਾ ਰਹੇ ਹਨ। ਜੋ ਕਿ ਬਹੁਤ ਹੀ ਸ਼ਰਮਵਾਲੀ ਗੱਲ ਹੈ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਇਸ ਹਸਪਤਾਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।