ਪੰਜਾਬ

punjab

ETV Bharat / state

ਸਾਨੂੰ ਨਹੀਂ ਡਰ ਕੋਰੋਨਾ ਦਾ, ਵੱਡੀ ਗਿਣਤੀ 'ਚ ਪ੍ਰਦਰਸ਼ਨਕਾਰੀ ਕਰ ਰਹੇ ਸਮਾਜਿਕ ਦੂਰੀ ਦੀ ਉਲੰਘਣਾ

ਅੰਮ੍ਰਿਤਸਰ ਵਿੱਚ ਕਾਂਗਰਸ ਖ਼ਿਲਾਫ ਹੋ ਰਹੇ ਪ੍ਰਦਰਸ਼ਨਾਂ ਵਿੱਚ ਸੋਸ਼ਲ ਡਿਸਟੈਂਸਿੰਗ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਅੰਮ੍ਰਿਤਸਰ
ਅੰਮ੍ਰਿਤਸਰ

By

Published : Aug 13, 2020, 4:43 PM IST

ਅੰਮ੍ਰਿਤਸਰ: ਸ਼ਹਿਰ ਵਿੱਚ ਹਰ ਦਿਨ ਕਾਂਗਰਸ ਸਰਕਾਰ ਦੇ ਖਿਲਾਫ਼ ਵੱਡੇ-ਵੱਡੇ ਪ੍ਰਦਰਸ਼ਨ ਹੋ ਰਹੇ ਹਨ ਤੇ ਪ੍ਰਦਰਸ਼ਨਕਾਰੀਆਂ ਵੱਲੋਂ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਕੋਰੋਨਾ ਵਾਇਰਸ ਕਾਰਨ ਧਾਰਾ 144 ਲਗਾਉਣ ਦੇ ਬਾਵਜੂਦ ਵੀ ਪੁਲਿਸ ਮੂਕਦਰਸਕ ਬਣੀ ਹੋਈ ਹੈ ਤੇ ਸਮਾਜਿਕ ਦੂਰੀ ਦਾ ਧਿਆਨ ਨਹੀਂ ਰੱਖਿਆ ਜਾ ਰਿਹਾ।

ਵੀਡੀਓ

ਇਸ ਬਾਰੇ ਜਦੋਂ ਈਟੀਵੀ ਭਾਰਤ ਦੇ ਪੱਤਰਕਾਰ ਨੇ ਏਸੀਪੀ ਪ੍ਰਵੇਸ਼ ਚੋਪੜਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਹ ਭਾਜਪਾ ਦੇ ਵਰਕਰ ਸ਼ਾਂਤੀਪੂਰਣ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਹੀ ਪੱਤਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਪੁੱਛਣ 'ਤੇ ਏਸੀਪੀ ਨੇ ਰੋਹ ਵਿੱਚ ਕਿਹਾ ਕਿ ਉਹ ਕਿਹੜਾ ਗਿਣਤੀ ਕਰਦੇ ਹਨ ਤੇ ਤੁਸੀਂ ਵੀ ਰੋਜ਼ ਵੇਖਦੇ ਹੋ। ਇਸ ਦੌਰਾਨ ਉਹ ਹਰ ਗੱਲ ਤੋਂ ਪੱਲਾ ਝਾੜਦੇ ਨਜ਼ਰ ਆਏ।

ਇੱਥੇ ਤੁਹਾਨੂੰ ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਤੇ ਇੱਥੇ ਨਾਈਟ ਕਰਫਿਊ ਵਿੱਚ ਵੀ ਕੋਈ ਢਿੱਲ ਨਹੀਂ ਦਿੱਤੀ ਗਈ ਹੈ ਤਾਂ ਕਿ ਲੋਕ ਕੋਰੋਨਾ ਦੇ ਪ੍ਰਕੋਪ ਤੋਂ ਬਚ ਸਕਣ।

ਉੱਥੇ ਹੀ ਦੂਜੇ ਪਾਸੇ ਵਰਕਰ ਆਪਣੀਆਂ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਧਰਨੇ ਦੇ ਰਹੇ ਹਨ ਪਰ ਪੁਲਿਸ ਤੇ ਪ੍ਰਸ਼ਾਸਨ ਮੂਕਦਰਸ਼ਰ ਬਣਿਆ ਹੋਇਆ ਹੈ ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।

ABOUT THE AUTHOR

...view details