ਹੁਸ਼ਿਆਰਪੁਰ: ਬੀਤੇ ਦਿਨੀਂ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਜਿਸ ਵਿੱਚ ਹੁਸ਼ਿਆਰਪੁਰ ਤੋਂ ਸ਼ੋਮ ਪ੍ਰਕਾਸ਼ ਨੂੰ ਉਮੀਦਵਾਰ ਬਣਾਇਆ ਗਿਆ। ਅੱਜ ਸੋਮ ਪ੍ਰਕਾਸ਼ ਦਾ ਉਨ੍ਹਾਂ ਦੇ ਹਲਕੇ ਵਿੱਚ ਪੁੱਜਣ 'ਤੇ ਵਰਕਰਾਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸਾਂਪਲਾ ਦੀ ਨਰਾਜ਼ਗੀ ਤੇ ਕਿਹਾ ਕਿ ਇਹ ਤਾਂ ਪਾਰਟੀ ਨੇ ਵੇਖਣਾ ਹੁੰਦਾ ਹੈ ਕਿ ਕਿਸ ਨੂੰ ਕਦੋਂ ਕਿਹੜੀ ਜ਼ਿੰਮੇਵਾਰੀ ਦੇਣੀ ਹੈ।
ਵਿਜੇ ਸਾਂਪਲਾ ਦੀ ਨਰਾਜ਼ਗੀ 'ਤੇ ਸੋਮ ਪ੍ਰਕਾਸ਼ ਨੇ ਦਿੱਤਾ ਜਵਾਬ - som parkash
ਭਾਰਤੀ ਜਨਤਾ ਪਾਰਟੀ ਦੇ ਹੁਸ਼ਿਆਰਪੁਰ ਤੋਂ ਉਮੀਦਵਾਰ ਸੋਮ ਪ੍ਰਕਾਸ਼ ਨੇ ਹੁਸ਼ਿਆਰਪੁਰ ਵਿੱਚ ਦਫ਼ਤਰ ਦਾ ਉਦਘਾਟਨ ਕੀਤਾ ਜਿਸ ਦੌਰਾਨ ਹਲਕੇ ਦੇ ਵਰਕਰਾਂ ਵੱਲੋਂ ਉਨ੍ਹਾਂ ਦਾ ਸੁਆਗਤ ਕੀਤਾ ਗਿਆ।
a
ਇਸ ਦੌਰਾਨ ਪੱਤਰਕਾਰਾਂ ਦੇ ਮੁਖ਼ਾਤਬ ਹੁੰਦਿਆਂ ਸੋਮ ਪ੍ਰਕਾਸ਼ ਨੇ ਪਾਰਟੀ ਦਾ ਟਿਕਟ ਦੇਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਵੱਡੇ ਫ਼ਰਕ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਇਹ ਟਿਕਟ ਪਾਉਣਗੇ।
ਇਸ ਦੌਰਾਨ ਉਨ੍ਹਾਂ ਪਾਰਟੀ ਤੋਂ ਨਰਾਜ਼ ਚੱਲ ਰਹੇ ਵਿਜੇ ਸਾਂਪਲਾ ਬਾਰੇ ਕਿਹਾ, ਇਹ ਤਾਂ ਪਾਰਟੀ ਨੇ ਵੇਖਣਾ ਹੁੰਦਾ ਹੈ ਕਿ ਕਦੋਂ ਕਿਸ ਵਿਅਕਤੀ ਨੂੰ ਕਿਹੜੀ ਜ਼ਿੰਮਵਾਰੀ ਦੇਣੀ ਹੈ, ਹੋ ਸਕਦਾ ਹੈ ਪਾਰਟੀ ਉਨ੍ਹਾਂ ਲਈ ਵੱਡਾ ਕੁਝ ਸੋਚ ਰਹੀ ਹੋਵੇ। ਸਾਂਪਲਾ ਦੀ ਨਰਾਜ਼ਗੀ ਨੂੰ ਦੂਰ ਕਰਨ ਲਈ ਮੈਂ ਅਤੇ ਪਾਰਟੀ ਉਨ੍ਹਾਂ ਨੂੰ ਮਨਾ ਕੇ ਨਾਲ ਲੈ ਕੇ ਚੱਲਾਂਗੇ।